ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਦੇ ਚੀਫ਼ ਜਸਟਿਸ ਵਲੋਂ ਸ਼ੁਰੂ ਕੀਤੀ ਯੂਥ ਅਗੇਂਸਟ ਡਰੱਗਜ਼ ਮੁਹਿੰਮ ਲੜੀ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਹਿਮਾਂਸ਼ੂ ਅਰੋੜਾ ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਖ਼ਿਲਾਫ਼ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸੱਭਿਆਚਾਰਕ ਸਮਾਗਮ 'ਚ ਦੋ ਵਿਦਿਆਰਥੀਆਂ ਵਲੋਂ ਸਪੀਚ, ਦੋ ਵਿਦਿਆਰਥੀਆਂ ਵਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਦੇ ਨਾਲ-ਨਾਲ ਹੀ ਡਾਂਸ ਗਤੀਵਿਧੀ ਤੇ ਨੁੱਕੜ ਨਾਟਕ ਵੀ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ | ਇਨ੍ਹਾਂ ਕਵਿਤਾਵਾਂ, ਸਪੀਚਾਂ, ਡਾਂਸ ਤੇ ਨੁੱਕੜ ਨਾਟਕ ਦਾ ਕੇਂਦਰ ਬਿੰਦੂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਹਿਮਾਂਸ਼ੂ ਅਰੋੜਾ ਸਿਵਲ ਜੱਜ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਤਹਿਤ ਲਿਖੇ ਹੋਏ ਮੌਲਿਕ ਫ਼ਰਜ਼ਾਂ 'ਚ ਨੌਜਵਾਨ ਪੀੜ੍ਹੀ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਰੱਖਣਾ ਵੀ ਪਾਇਆ ਜਾ ਸਕਦਾ ਹੈ | ਇਸ ਮੌਕੇ ਬੱਚਿਆਂ ਵਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ਦੀ ਮੈਨੇਜਮੈਂਟ, ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |