ਮਲੋਟ, 24 ਦਸੰਬਰ (ਪਾਟਿਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਕੌਂਸਲਰ ਤੇ ਸੀਨੀਅਰ ਆਗੂ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਦੀ ਤਬੀਅਤ ਬੀਤੇ ਦਿਨੀਂ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡੀ.ਐੱਮ.ਸੀ. ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ | ਇਲਾਜ ਉਪਰੰਤ ਉਨ੍ਹਾਂ ਦੀ ਤਬੀਅਤ 'ਚ ਸੁਧਾਰ ਆਉਣ 'ਤੇ ਉਹ ਘਰ ਪਰਤ ਆਏ ਹਨ | ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ 'ਤੇ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਕੈਬਨਿਟ ਮੰਤਰੀ ਨੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਤੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ | ਮੁਲਾਕਾਤ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਜੁੜ ਕੇ ਵਿਕਾਸਮੁੱਖ ਨੀਤੀਆਂ ਦੇ ਆਧਾਰ 'ਤੇ ਚੋਣਾਂ 'ਚ ਉਤਰੇਗੀ | ਇਸ ਮੌਕੇ ਸਾਬਕਾ ਕੌਂਸਲਰ ਸੰਤੋਸ਼ ਗਗਨੇਜਾ ਤੇ ਸੁਨੀਲ ਕੁਮਾਰ ਗਗਨੇਜਾ ਵੀ ਹਾਜ਼ਰ ਸਨ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗਗਨੇਜਾ ਪਰਿਵਾਰ ਵਲੋਂ ਆਮ ਆਦਮੀ ਪਾਰਟੀ ਲਈ ਕੀਤੀ ਜਾ ਰਹੀ ਨਿਰੰਤਰ ਸੇਵਾ ਦੀ ਸ਼ਲਾਘਾ ਕੀਤੀ | ਇਸ ਮੌਕੇ ਅਰਸ਼ਦੀਪ ਸਿੰਘ ਸਿੱਧੂ ਪੀ.ਏ., ਸ਼ਿੰਦਰਪਾਲ ਸਿੰਘ ਪੀ.ਏ. ਆਦਿ ਹਾਜ਼ਰ ਸਨ |