ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਡੀ.ਈ.ਓ. ਜਸਪਾਲ ਮੋਂਗਾ ਨੂੰ ਸਦਮਾ- ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 25-12-2025
ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਦੇ ਮਾਤਾ ਰੂਪ ਰਾਣੀ ਮੋਂਗਾ (80) ਧਰਮਪਤਨੀ ਸਵ. ਬਲਵੀਰ ਚੰਦ ਮੋਂਗਾ ਅਕਾਲ ਚਲਾਣਾ ਕਰ ਗਏ ਹਨ | ਸਵ. ਰੂਪ ਰਾਣੀ ਮੋਂਗਾ ਦੀ ਮੌਤ 'ਤੇ ਜ਼ਿਲ੍ਹੇ ਦੇ ਸਮੂਹ ਪਿ੍ੰਸੀਪਲ, ਮੁੱਖ ਅਧਿਆਪਕ, ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਸਮੇਤ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਮੁਖੀਆਂ ਤੇ ਮੈਂਬਰਾਂ ਨੇ ਡੀ.ਈ.ਓ. ਜਸਪਾਲ ਮੋਂਗਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ, ਮਿਸ਼ਨ ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ, ਪੈਟਰਨ ਡਾ. ਸੁਰਿੰਦਰ ਗਿਰਧਰ, ਮੁੱਖ ਸਲਾਹਕਾਰ ਜਗਦੀਸ਼ ਚੰਦਰ ਧਵਾਲ, ਸਾਹਿਲ ਕੁਮਾਰ ਹੈਪੀ, ਸਹਾਇਕ ਸਕੱਤਰ ਬਲਜੀਤ ਸਿੰਘ ਕੋਆਪ੍ਰੇਟਿਵ, ਸੀਨੀਅਰ ਮੈਂਬਰ ਸੁਖਬੰਸ ਸਿੰਘ ਚਹਿਲ, ਨਰਿੰਦਰ ਕਾਕਾ ਆਦਿ ਨੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਦਵਿੰਦਰ ਰਾਜੌਰੀਆ, ਮੌਜੂਦਾ ਡਿਪਟੀ ਡੀ.ਈ.ਓ. ਰਜਿੰਦਰ ਸੋਨੀ, ਪਿ੍ੰ. ਸੁਭਾਸ਼ ਝਾਂਬ, ਪਿ੍ੰ. ਦੀਪਕ ਬਾਂਸਲ, ਪਿ੍ੰ. ਇਕਾਬਲ ਸਿੰਘ (ਰਿਟਾ.), ਹੈੱਡ ਮਾਸਟਰ ਵਰੁਣ ਖੁਰਾਣਾ, ਸੁਨੀਲ ਜੱਗਾ, ਅਮਨਦੀਪ ਚੁੱਘ, ਗੁਰਕਿ੍ਪਾਲ ਸਿੰਘ ਅਤੇ ਅੰਕੁਸ਼ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸੀਨੀਅਰ ਆਗੂ ਬਲਦੇਵ ਕੁਮਾਰ ਲਾਲੀ ਗਗਨੇਜਾ ਦੇ ਘਰ ਪੁੱਜੇ
Ad Position 24
No active advertisement