ਬਾਜਾਖਾਨਾ, 24 ਦਸੰਬਰ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਜਸਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਚਾਰੇ ਸਾਹਿਬਜ਼ਾਦਿਆ ਤੇ ਸ਼ਹੀਦ ਸਿੰਘਾਂ ਨੂੰ ਯਾਦ ਕਰਦਿਆਂ 2 ਮਿੰਟ ਵਾਹਿਗੁਰੂ ਦਾ ਜਾਪ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ¢ ਡਾ. ਜਰਨੈਲ ਸਿੰਘ ਡੋਡ ਨੇ ਜ਼ਿਲ੍ਹੇ ਤੇ ਸੂਬੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ¢ ਡਾ. ਜਸਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਦਿਨੀਂ ਜ਼ਿਲੇ੍ਹ ਦਾ ਇਕ ਵਫਦ ਅਤੇ ਸਟੇਟ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਸਟੇਟ ਚੇਅਰਮੈਨ ਡਾ. ਐਚ ਐਸ ਰਾਣੂ ਦੀ ਅਗਵਾਈ ਵਿਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ¢ ਜਿਸ ਵਿਚ ਲੰਬੇ ਸਮੇਂ ਤੋਂ ਲਟਕ ਰਿਹਾ ਮੈਡੀਕਲ ਪ੍ਰੈਕਟੀਸ਼ਨਰ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਮਸਲਾ ਸਾਂਝਾ ਕੀਤਾ ਗਿਆ¢ ਸਪੀਕਰ ਨੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਹੀ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ | ਡਾ. ਅਮਰਜੀਤ ਸਿੰਘ ਲੰਭਵਾਲੀ ਜ਼ਿਲ੍ਹਾ ਮੀਤ ਪ੍ਰਧਾਨ ਨੇ ਸਾਥੀਆਂ ਨੂੰ ਸਹਾਇਤਾ ਫ਼ੰਡ ਜਮਾਂ ਕਰਵਾਉਣ ਬਾਰੇ ਕੀਤਾ | ਇਸ ਮੌਕੇ ਡਾ. ਮਹਿੰਦਰ ਸਿੰਘ, ਡਾ. ਭਗਵਾਨ ਸਿੰਘ, ਡਾ. ਸ਼ਾਮ ਸਿੰਘ, ਡਾ. ਸੁਖਦੇਵ ਸਿੰਘ, ਡਾ. ਸੁਖਪਾਲ ਸਿੰਘ, ਡਾ. ਵਰਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਬਲਵੀਰ ਸਿੰਘ, ਡਾ. ਸ਼ਿਵਰਾਜ ਸਿੰਘ, ਡਾ. ਸਤਵਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਨਿਰਮਲ ਕਮਾਰ ਨਿੰਮਾ ਸ਼ਰਮਾ, ਡਾ. ਭੋਲਾ ਸਿੰਘ ਅਤੇ ਡਾ. ਪਵਿੱਤਰ ਸਿੰਘ ਆਦਿ ਹਾਜ਼ਰ ਸਨ¢