ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪਿੰਡ ਦੱਦਾਹੂਰ 'ਚ 'ਆਪ' ਪਾਰਟੀ ਛੱਡ ਕੇ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਈ ਵਰਕਰ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 25-12-2025
ਮੋਗਾ, 24 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਅਧੀਨ ਪੈਂਦੇ ਪਿੰਡ ਦੱਦਾਹੂਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੇ ਕਈ ਸਰਗਰਮ ਵਰਕਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਇਹ ਸਾਰੇ ਵਰਕਰ ਪਿੰਡ ਦੱਦਾਹੂਰ ਦੇ ਸੀਨੀਅਰ ਆਗੂ ਸੰਦੀਪ ਸਿੰਘ ਦੱਦਾਹੂਰ ਤੇ ਭੁਪਿੰਦਰ ਸਿੰਘ ਦੀ ਵਿਸ਼ੇਸ਼ ਭੂਮਿਕਾ ਤੇ ਯਤਨਾਂ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਦੀ ਵਿਸ਼ੇਸ਼ ਮੌਜੂਦਗੀ ਨੇ ਸਮਾਗਮ ਨੂੰ ਹੋਰ ਵੀ ਮਹੱਤਵਪੂਰਨ ਬਣਾ ਦਿੱਤਾ | ਨਵੇਂ ਸ਼ਾਮਿਲ ਹੋਏ ਵਰਕਰਾਂ ਦਾ ਕਾਂਗਰਸ ਪਾਰਟੀ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ | ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਇਕ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਮਾਲਵਿਕਾ ਸੂਦ ਨੇ ਆਮ ਆਦਮੀ ਪਾਰਟੀ ਉੱਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਸ ਦੀਆਂ ਨਾਕਾਮ ਨੀਤੀਆਂ ਅਤੇ ਲੋਕ-ਵਿਰੋਧੀ ਫ਼ੈਸਲਿਆਂ ਤੋਂ ਤੰਗ ਆ ਕੇ ਵਰਕਰ ਹੁਣ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਵੱਲ ਰੁਝਾਨ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਨੇ ਨਵੇਂ ਸ਼ਾਮਿਲ ਹੋਏ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਕ ਪਰਿਵਾਰ ਵਾਂਗ ਹੈ, ਜਿੱਥੇ ਹਰ ਵਰਕਰ ਨੂੰ ਪੂਰਾ ਸਨਮਾਨ ਅਤੇ ਅੱਗੇ ਵਧਣ ਦਾ ਮੌਕਾ ਦਿੱਤਾ ਜਾਂਦਾ ਹੈ | ਇਸ ਮੌਕੇ ਸੰਦੀਪ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਬਲੌਰ ਸਿੰਘ, ਦਵਿੰਦਰ ਸ਼ਰਮਾ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਸਾਹਿਲ ਸ਼ਰਮਾ, ਰਾਜਨ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ.ਐਚ.ਸੀ. ਬਾਜਾਖਾਨਾ ਵਿਖੇ ਆਸ਼ਾ ਦੀ ਰੀਵਿਊ ਮੀਟਿੰਗ ਅਗਲੀ ਖ਼ਬਰ ਸਾਬਕਾ ਲੈਕਚਰਾਰ ਬਲਵਿੰਦਰ ਸਿੰਘ ਮਠਾੜੂ ਨੂੰ ਸ਼ਰਧਾਂਜਲੀਆਂ ਭੇਟ
Ad Position 24
No active advertisement