ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ ਨੂੰ ਸਦਮਾ-ਭਰਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 25-12-2025
ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਦੇ ਵੱਡੇ ਭਰਾ ਰਾਜੀਵ ਕਾਲਾ ਪਠੇਲਾ (57) ਪੁੱਤਰ ਸਤਪਾਲ ਪਠੇਲਾ ਕੌਂਸਲਰ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਵਾਸੀ ਗਲੀ ਨੰਬਰ-2, ਗੁਰੂ ਤੇਗ ਬਹਾਦਰ ਇਨਕਲੇਵ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਬੀਤੀ ਰਾਤ ਸਦੀਵੀ ਵਿਛੋੜਾ ਦੇ ਗਏ ਸਨ | ਉਹ ਕਰੀਬ ਦੋ ਸਾਲਾਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ | ਅੱਜ ਸ਼ਾਮ ਮੌਕੇ ਸ਼ਿਵ ਧਾਮ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਪਰਿਵਾਰਕ ਮੈਂਬਰਾਂ ਸਤਪਾਲ ਪਠੇਲਾ, ਰਾਜੇਸ਼ ਗੋਰਾ ਪਠੇਲਾ, ਪਰਿਯਾਤ ਹੈਪੀ ਪਠੇਲਾ, ਐਡਵੋਕੇਟ ਰਾਜਪਾਲ ਪਠੇਲਾ, ਸੁਰਿੰਦਰ ਪਠੇਲਾ, ਅਸ਼ੋਕ ਪਠੇਲਾ, ਰਣਧੂਲ ਪਠੇਲਾ, ਹਰੀਸ਼ ਪਠੇਲਾ, ਸੌਰਵ ਪਠੇਲਾ, ਪੰਕਜ ਪਠੇਲਾ, ਹੋਰ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਅੰਤਿਮ ਰਸਮਾਂ ਨਿਭਾਈਆਂ ਗਈਆਂ | ਇਸ ਉਪਰੰਤ ਸਪੁੱਤਰ ਤਪਿਸ਼ ਪਠੇਲਾ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਰਾਜੀਵ ਪਠੇਲਾ ਦੀ ਚਿਖਾ ਨੂੰ ਅਗਨੀ ਦਿੱਤੀ | ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ | ਇਸ ਦੁੱਖ ਦੀ ਘੜੀ ਵਿਚ ਇਲਾਕਾ ਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ, ਜਿਨ੍ਹਾਂ ਨੇ ਪਠੇਲਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਅੰਤਿਮ ਸਸਕਾਰ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਵਰਕਰ, ਰਾਸ਼ਟਰੀਆ ਸਵੈਮ ਸੰਘ ਦੇ ਆਗੂ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ, ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਆਗੂ, ਵਕੀਲ ਤੇ ਡਾਕਟਰ ਸਾਹਿਬਾਨ, ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਦੁਕਾਨਦਾਰ, ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ, ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ, ਆੜ੍ਹਤੀਏ, ਕਿਸਾਨ ਅਤੇ ਮਜ਼ਦੂਰਾਂ ਸਮੇਤ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਿਨ੍ਹਾਂ ਵਲੋਂ ਮਿ੍ਤਕ ਦੇ ਪਿਤਾ ਸਤਪਾਲ ਪਠੇਲਾ, ਛੋਟੇ ਭਰਾ ਰਾਜੇਸ਼ ਗੋਰਾ ਪਠੇਲਾ, ਸਪੁੱਤਰ ਤਪਿਸ਼ ਪਠੇਲਾ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ 26 ਦਸੰਬਰ ਨੂੰ ਸਵੇਰੇ 9:30 ਵਜੇ ਹੋਵੇਗੀ | ਜਦਕਿ ਰਾਜੀਵ ਕਾਲਾ ਪਠੇਲਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 28 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗ੍ਰੀਨ ਸੀ ਰਿਜ਼ੋਰਟ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਹਲਕਾ ਲੰਬੀ ਦੀ ਬੀ.ਐੱਲ.ਓ. ਯੂਨੀਅਨ ਦਾ ਗਠਨ ਅਗਲੀ ਖ਼ਬਰ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਮੈਂਬਰਾਂ ਵਲੋਂ ਵਿਧਾਇਕ ਕਾਕਾ ਬਰਾੜ ਨਾਲ ਮੁਲਾਕਾਤ
Ad Position 24
No active advertisement