ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਵਿਰੁੱਧ ਸਮਾਗਮ

Ad Position 21
No active advertisement
ਅਜੀਤ ਡੈਸਕ 25-12-2025
ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸਬ ਡਵੀਜ਼ਨ) ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਵਿਰੁੱਧ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ ਭਾਗ ਲੈ ਰਹੇ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਪੋਸਟਰ ਤਿਆਰ ਕੀਤੇ ਗਏ | ਇਸ ਦੌਰਾਨ ਸਿਵਲ ਸਰਜਨ ਵਲੋਂ ਉਥੇ ਹਾਜ਼ਰ ਵਿਦਿਆਰਥੀਆਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਨਸ਼ੇ ਖ਼ਿਲਾਫ਼ ਸਹੁੰ ਵਾਲੇ ਬੈਨਰ ਵੀ ਲਾਏ ਗਏ, ਜਿਸ 'ਤੇ ਹਾਜ਼ਰ ਬੱਚਿਆਂ ਵਲੋਂ ਦਸਤਖ਼ਤ ਵੀ ਕੀਤੇ ਗਏ | ਇਸ ਮੌਕੇ ਸਕੂਲ ਮੈਨੇਜਮੈਂਟ, ਪਿ੍ੰਸੀਪਲ ਮੁਨੀਸ਼ ਚੋਪੜਾ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |੍ਰ
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਟ੍ਰੈਫ਼ਿਕ ਵਿਭਾਗ ਨੇ ਬੇਸਹਾਰਾ ਪਸ਼ੂਆਂ ਦੇ ਰਿਫ਼ਲੈਕਟਰ ਬੈਲਟਾਂ ਪਾਈਆਂ
Ad Position 24
No active advertisement