ਗਿੱਦੜਬਾਹਾ, 24 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਤਾਜ਼ਾ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਜੇਤੂ ਮੈਂਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨਿਤ ਕੀਤਾ ਗਿਆ ਹੈ | ਥਰਾਜਵਾਲਾ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਕੌਰ ਸਿੱਧੂ ਬਲਾਕ ਸੰਮਤੀ ਮੈਂਬਰ ਚੁਣੇ ਗਏ ਹਨ | ਇਸ ਖ਼ੁਸ਼ੀ 'ਚ ਜ਼ੋਨ ਦੇ ਪਿੰਡਾਂ ਥਰਾਜਵਾਲਾ, ਧੌਲਾ ਤੇ ਮਾਹੂਆਣਾ ਦੇ ਸਮੂਹ ਆਗੂਆਂ ਵਲੋਂ ਪ੍ਰਧਾਨ ਸੁਖਬੀਰ ਸਿੰਘ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਸ਼ਾਨਦਾਰ ਜਿੱਤ 'ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗੁਰਜੀਤ ਸਿੰਘ ਸਮਾਜੀ, ਗੁਰਜੀਤ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਗੁਰਸ਼ਰਨ ਸਿੰਘ ਸਮਾਜੀ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ ਸਰਪੰਚ ਮਾਹੂਆਣਾ, ਇਕਬਾਲ ਸਿੰਘ, ਕੁਲਦੀਪ ਸਿੰਘ ਸਿੱਧੂ, ਕੁਲਵਿੰਦਰ ਸਿੰਘ ਵਿੱਕੀ, ਬਲਵਿੰਦਰ ਸਿੰਘ ਬਿੰਦੂ, ਅੰਸ਼ਪ੍ਰੀਤ ਸਿੰਘ ਸਮਾਜੀ, ਜਸਦੇਵ ਸਿੰਘ ਸਮਾਜੀ, ਖ਼ੁਸ਼ਵੀਰ ਸਿੰਘ ਔਲਖ, ਹਰਭਜਨ ਸਿੰਘ ਭੁੱਲਰ, ਅਮਰ ਸਿੰਘ ਬਰਾੜ, ਸੁਖਵਿੰਦਰ ਸਿੰਘ, ਹਰਚਰਨ ਸਿੰਘ ਸਰਾਂ, ਕੁਲਵਿੰਦਰ ਸਿੰਘ ਪ੍ਰਧਾਨ, ਨਾਇਬ ਸਿੰਘ ਔਲਖ, ਚਮਕੌਰ ਸਿੰਘ ਧੌਲਾ, ਮਹਿਮਾ ਸਿੰਘ ਮਾਹੂਆਣਾ, ਅੰਤਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੁਖਵੀਰ ਸਿੰਘ ਸਰਪੰਚ ਆਦਿ ਹਾਜ਼ਰ ਸਨ |