24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਦੀ ਹੋਈ ਸਾਂਝੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-12-2025
ਫ਼ਰੀਦਕੋਟ, 25 ਦਸੰਬਰ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਜ਼ਿਲ੍ਹਾ ਫ਼ਰੀਦਕੋਟ ਦੀ ਸਾਂਝੀ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੁੰਬੜਭਨ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ | ਉਕਤ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸੋਧ ਬਿਜਲੀ ਬਿੱਲ 2025 ਨੂੰ ਸੰਸਦ ਵਿਚ ਪੇਸ਼ ਕਰਨ ਜਾ ਰਹੀ ਹੈ, ਜਿਸ ਨਾਲ ਹਰੇਕ ਵਰਗ ਨੂੰ ਇਕ ਬਹੁਤ ਵੱਡਾ ਆਰਥਿਕ ਬੋਝ ਪਵੇਗਾ, ਕੇਂਦਰ ਸਰਕਾਰ ਦੇ ਇਸ ਬਿੱਲ ਨਾਲ ਬਿਜਲੀ ਬੋਰਡ ਸਿੱਧਾ ਕੇਂਦਰ ਕੋਲ ਚਲਾ ਜਾਵੇਗਾ, ਜਿਸ ਨਾਲ ਕੇਂਦਰੀ ਬਿਜਲੀ ਮੰਤਰੀ ਇਸ ਦਾ ਚੇਅਰਮੈਨ ਹੋਵੇਗਾ ਤੇ ਪੰਜਾਬ ਸਿਰਫ਼ ਇਸ ਦਾ ਇਕ ਮੈਂਬਰ ਵਜੋਂ ਰਹਿ ਜਾਵੇਗਾ | ਕੇਂਦਰ ਬਿਜਲੀ ਬੋਰਡ ਨੂੰ ਵੱਡੇ ਘਰਾਣਿਆ ਦੇ ਸਪੂਰਦ ਕਰ ਦੇਵੇਗਾ ਜਿਸ ਨਾਲ ਸਮਾਟਰ ਮੀਟਰਾਂ ਲਈ ਰਾਹ ਪੱਧਰਾ ਕਰਦਾ ਹੈ ਤੇ ਜੇਕਰ ਕੋਈ ਵੀ ਕੁਦਰਤੀ ਕਰੋਪੀ ਨਾਲ ਬਿਜਲੀ ਗਰਿੱਡ ਦਾ ਲਾਈਨ ਖ਼ਰਾਬ ਹੋਵੇਗੀ ਤਾਂ ਉਸ ਨੂੰ ਦੁਬਾਰਾ ਚਾਲੂ ਕਰਨ ਲਈ ਜੋ ਖ਼ਰਚਾ ਆਵੇਗਾ ਉਸ ਦੀ ਵਸੂਲੀ ਗਾਹਕਾਂ ਤੋਂ ਕੀਤੀ ਜਾਵੇਗੀ | ਮੀਟਿੰਗ 'ਚ ਬਿਜਲੀ ਬਿੱਲ 2025 ਅਤੇ ਸੀਡ ਬਿੱਲ ਨੂੰ ਰੱਦ ਕਰਵਾਉਣ ਅਤੇ ਮਨਰੇਗਾ ਦੇ ਨਾਮ ਵਿਚ ਬਦਲੀ ਕਰਨ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਅਤੇ ਕਿਸਾਨ ਮਜ਼ਦੂਰਾਂ ਦੇ ਕਰਜ਼ੇ ਰੱਦ ਕਰਵਾਉਣ ਲਈ ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਤੇ ਫ਼ੈਸਲਾ ਕੀਤਾ ਗਿਆ ਕਿ ਬਲਾਕ ਫ਼ਰੀਦਕੋਟ ਦੇ ਪਿੰਡਾਂ ਵਿਚ 5 ਜਨਵਰੀ ਤੋਂ ਪਿੰਡ ਚਹਿਲ, ਪੱਕਾ, ਮੋਰਾਂਵਾਲੀ, ਘੁਮਿਆਰਾ, ਭਾਗਥਲਾ, ਕਾਬਲ ਵਾਲਾ ਆਦਿ ਪਿੰਡਾਂ ਤੋਂ ਮੁਹਿੰਮ ਸ਼ੁਰੂ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੇਸਰੀ ਦਸਤਾਰ ਮਾਰਚ ਕੱਢਿਆ
Ad Position 24