ਕੋਟਕਪੂਰਾ, 25 ਦਸੰਬਰ (ਮੋਹਰ ਸਿੰਘ ਗਿੱਲ)-ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ) ਯਾਦਗਾਰੀ ਕਮੇਟੀ ਪਿੰਡ ਸਿਰਸੜੀ ਵਲੋਂ ਸਮੂਹ ਨਗਰ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸਾਹਿਬ ਪਿੰਡ ਸਿਰਸੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਜੀਵਨ ਸਿੰਘ ਜੀ ਡਰੋਲੀ ਭਾਈ ਦੇ ਕੀਰਤਨੀ ਜਥੇ ਵਲੋਂ ਬਾਬਾ ਜੀਵਨ ਸਿੰਘ ਜੀ, ਗੁਰੂ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦ ਸਿੰਘਾਂ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਸਭਨਾਂ ਨੂੰ ਸਿੱਖ ਇਤਿਹਾਸ ਤੋਂ ਪ੍ਰੇਰਨਾ ਲੈਣ ਤੇ ਗੁਰਬਾਣੀ ਨਾਲ ਜੁੜਨ ਦਾ ਉਪਦੇਸ਼ ਦਿੱਤਾ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰ੍ਰੰਥੀ ਭਾਈ ਬਲਜੀਤ ਸਿੰਘ ਖ਼ਾਲਸਾ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਫ਼ੌਜੀ ਤੇ ਭਾਈ ਨਿਰਮਲ ਸਿੰਘ ਜੀ ਨੇ ਆਈ ਹੋਈ ਸਮੁੂਹ ਸੰਗਤ ਦਾ ਧੰਨਵਾਦ ਕੀਤਾ | ਅੰਤ 'ਚ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |