ਸਾਦਿਕ, 25 ਦਸੰਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਨੇੜੇ ਐਸ.ਬੀ.ਆਰ.ਐਸ. ਕਾਲਜ ਫਾਰ ਵੁਮੈਨ ਘੁੱਦੂਵਾਲਾ ਵਿਖੇ ਸ਼ਹੀਦੀ ਹਫ਼ਤਾ ਮਨਾਇਆ ਗਿਆ | ਸਮਾਗਮ 'ਚ ਕਾਲਜ ਦੇ ਪਿ੍ੰਸੀਪਲ ਨਵਨੀਤ ਕੌਰ ਢਿੱਲੋਂ ਨੇ ਵਿਦਿਆਰਥਣਾਂ ਨੂੰ ਸਿੱਖ ਇਤਿਹਾਸ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸ਼ਹਾਦਤਾਂ ਬਾਰੇ ਜਾਣੂੰ ਕਰਵਾਇਆ | ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਿਰਫ ਸਿੱਖ ਇਤਿਹਾਸ ਹੀ ਨਹੀਂ, ਸਗੋਂ ਮਨੁੱਖਤਾ ਲਈ ਸੱਚ, ਨਿਆ ਤੇ ਧਰਮ ਦੀ ਤੇ ਸਿੱਖ ਪੰਥ ਦੀ ਅਡੋਲਤਾ ਤੇ ਆਦਰਸ਼ਾਂ ਦੀ ਅਨੋਖੀ ਮਿਸਾਲ ਹੈ | ਇਸ ਮੌਕੇ ਕਾਲਜ ਦੇ ਐਨ.ਐਸ.ਐਸ ਦੇ ਨੋਡਲ ਅਫ਼ਸਰ ਪ੍ਰੋ. ਮਨਜੋਤਦੀਪ ਕੌਰ ਤੇ ਪ੍ਰੋ. ਪਿਆਰੀ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸਨ |