23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 22 ਮੈਡੀਕਲ ਸਟੋਰਾਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 26-12-2025
ਸ੍ਰੀ ਮੁਕਤਸਰ ਸਾਹਿਬ, 25 ਦਸੰਬਰ (ਰਣਜੀਤ ਸਿੰਘ ਢਿੱਲੋਂ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਤੇ ਥਾਣਾ ਬਰੀਵਾਲਾ ਦੇ ਏਰੀਏ ਵਿਚ 22 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ | ਇਹ ਮੁਹਿੰਮ ਜ਼ਿਲ੍ਹੇ ਦੀ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਇਲਾਕਿਆਂ ਵਿਚ ਚਲਾਈ ਗਈ | ਇਸ ਮੌਕੇ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਜਸਕਰਨ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਐੱਸ.ਆਈ. ਦਰਸ਼ਨ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫ਼ਸਰ ਥਾਣਾ ਲੱਖੇਵਾਲੀ ਸਮੇਤ 70 ਪੁਲਿਸ ਅਧਿਕਾਰੀ/ਕਰਮਚਾਰੀ ਤੇ ਡਰੱਗ ਇੰਸਪੈਕਟਰ ਪਲਵੀ ਤੇ ਉਸ ਦੀਆਂ ਟੀਮਾਂ ਵਲੋਂ ਭਾਗ ਲਿਆ ਗਿਆ | ਟੀਮਾਂ ਵਲੋਂ ਮੈਡੀਕਲ ਸਟੋਰਾਂ 'ਤੇ ਪਹੁੰਚ ਕੇ ਦਵਾਈਆਂ ਦੇ ਸਟਾਕ ਰਜਿਸਟਰ, ਪਰਚੀ ਲਿਖ਼ਤ, ਮਾਨਤਾ ਪ੍ਰਾਪਤ ਲਾਇਸੰਸ, ਵਿਸ਼ੇਸ਼ ਤੌਰ 'ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸੰਬੰਧੀ ਰਿਕਾਰਡ ਜਾਂਚਿਆ ਗਿਆ | ਚੈਕਿੰਗ ਟੀਮਾਂ ਨੇ ਕੁਝ ਥਾਵਾਂ 'ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ | ਨਾਲ ਹੀ ਦਵਾਈਆਂ ਦੀ ਮਿਆਦ ਤੇ ਪੈਕਿੰਗ 'ਤੇ ਲਿਖੀ ਜਾਣਕਾਰੀ ਦੀ ਵੀ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਸਾਰੇ ਮੈਡੀਕਲ ਸਟੋਰਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ | ਕਿਸੇ ਵੀ ਗ਼ੈਰਕਾਨੂੰਨੀ ਕਾਰਵਾਈ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਅਪਰੂਵਡ ਕਾਲੋਨੀ ਪਾਸ ਕਰਵਾਉਣ ਲਈ ਈ.ਡੀ.ਸੀ. ਫ਼ੀਸ 3 ਗੁਣਾ ਵਧਾ ਕੇ ਘਰ ਬਣਾਉਣ ਦੇ ਚਾਹਵਾਨਾਂ 'ਤੇ ਬੋਝ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਰਾਸਤ 1704 ਦਿਵਸ ਮਨਾਇਆ
Ad Position 24