23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜਗਤੇਜ ਸਿੰਘ 'ਆਪ' ਐੱਸ.ਸੀ. ਵਿੰਗ ਮਲੋਟ ਦੇ ਕੋਆਰਡੀਨੇਟਰ ਬਣੇ

Ad Position 21
No active advertisement
ਅਜੀਤ ਡੈਸਕ 26-12-2025
ਮਲੋਟ, 25 ਦਸੰਬਰ (ਅਜਮੇਰ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਆਗੂ ਜਗਤੇਜ ਸਿੰਘ ਜੋ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ 'ਚੋਂ ਜੇ.ਈ. ਦੇ ਪਦ ਤੋਂ ਸੇਵਾ ਮੁਕਤ ਹੋਏ ਹਨ, ਨੂੰ ਆਮ ਆਦਮੀ ਪਾਰਟੀ ਨੇ ਐੱਸ.ਸੀ. ਵਿੰਗ ਮਲੋਟ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਰਾਜ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਕੀਤੀ ਗਈ ਨਿਯੁਕਤੀ 'ਤੇ ਹਲਕੇ ਦੇ ਸੀਨੀਅਰ ਆਗੂਆਂ ਵਲੋਂ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਜਗਤੇਜ ਸਿੰਘ ਨੂੰ ਵਧਾਈ ਵੀ ਦਿੱਤੀ | ਐੱਸ.ਸੀ. ਵਿੰਗ ਮਲੋਟ ਦੇ ਪ੍ਰਧਾਨ ਜਗਤੇਜ ਸਿੰਘ ਨੇ ਵੀ ਇਸ ਨਿਯੁਕਤੀ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਵਾਂਗ ਹੀ ਪਾਰਟੀ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਹੋਰ ਵਧੇਰੇ ਸੇਵਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੁਪਾਣਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਖੇਡ ਮੇਲਾ ਕਰਵਾਇਆ
Ad Position 24