23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਐੱਚ.ਐੱਸ. ਹਾਈ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 26-12-2025
ਸ੍ਰੀ ਮੁਕਤਸਰ ਸਾਹਿਬ, 25 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਫ਼ਰ-ਏ-ਸ਼ਹਾਦਤ ਹਫ਼ਤੇ ਦੌਰਾਨ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਸਟਾਫ਼ ਮੈਂਬਰਾਂ ਤੇ ਸਕੂਲੀ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਸੰਗਤੀ ਰੂਪ 'ਚ ਬੱਚਿਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਪਿ੍ੰਸੀਪਲ ਵਿਪਨ ਕੁਮਾਰ ਵਲੋਂ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੁਆਰਾ ਛੋਟੀ ਉਮਰ 'ਚ ਧਰਮ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਸਿਜਦਾ ਕੀਤਾ ਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਪ੍ਰੇਰਨਾਦਾਇਕ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ ਯਾਦਗਾਰੀ ਕਲੱਬ ਦੀ ਚੋਣ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪੰਚਾਇਤ ਸੰਮਤੀ ਦੇ 20 ਜ਼ੋਨਾਂ 'ਚੋਂ ਪੰਚਾਇਤ ਸੰਮਤੀ ਮੈਂਬਰਾਂ 'ਚ 17 ਸ਼੍ਰੋਮਣੀ ਅਕਾਲੀ...
Ad Position 24