21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਧੁੰਦ ਦੇ ਮੱਦੇਨਜ਼ਰ ਲਗਾਏ ਰਿਫ਼ਲੈਕਟਰ

Ad Position 21
No active advertisement
ਅਜੀਤ ਡੈਸਕ 26-12-2025
ਸ੍ਰੀ ਮੁਕਤਸਰ ਸਾਹਿਬ, 25 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਧੁੰਦ ਦੇ ਮੱਦੇਨਜ਼ਰ ਮਲੋਟ ਰੋਡ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਾਹਨਾਂ 'ਤੇ ਵੱਡੀ ਗਿਣਤੀ 'ਚ ਰਿਫ਼ਲੈਕਟਰ ਲਗਾਏ ਤੇ ਲਾਪ੍ਰਵਾਹੀ ਕਾਰਨ ਹੋ ਰਹੇ ਹਾਦਸਿਆਂ ਤੋਂ ਬਚਾਅ ਲਈ ਲਿਟਰੇਚਰ ਵੀ ਵਾਹਨ ਚਾਲਕਾਂ ਨੂੰ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਅਰਵਿੰਦਰਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਧੁੰਦ ਦਾ ਪ੍ਰਕੋਪ ਵਧਣ ਕਾਰਨ ਕੁਝ ਵੀ ਦਿਖਾਈ ਨਹੀਂ ਦਿੰਦਾ ਤੇ ਐਕਸੀਡੈਂਟ ਹੋਣ ਕਾਰਣ ਕੀਮਤੀ ਜਾਨਾਂ ਅਜਾਈਾ ਜਾ ਰਹੀਆਂ ਹਨ | ਇਨ੍ਹਾਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਡਾ. ਓਬਰਾਏ ਵਲੋਂ ਹਰ ਸਾਲ ਧੁੰਦ ਦੇ ਮੌਸਮ 'ਚ ਲੱਖਾਂ ਦੀ ਗਿਣਤੀ 'ਚ ਰਿਫ਼ਲੈਕਟਰ ਲਗਵਾਏ ਜਾਂਦੇ ਹਨ | ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਡਾ. ਜਗਦੇਵ ਸਿੰਘ ਬਰਾੜ ਕੈਨੇਡਾ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਸੋਮ ਨਾਥ, ਜਤਿੰਦਰ ਸਿੰਘ ਕੈਂਥ, ਅਸ਼ੋਕ ਕੁਮਾਰ, ਮਾਸਟਰ ਰਾਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ ਆਸਟਰੇਲੀਆ, ਹਰਭਗਵਾਨ ਸਿੰਘ ਖੱਪਿਆਂਵਾਲੀ ਵਾਲੀ, ਕਾਲਾ ਖੱਪਿਆਂਵਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਅਗਲੀ ਖ਼ਬਰ ਮਾਤਾ ਸੁਰਜੀਤ ਕੌਰ ਯਾਦਗਾਰੀ ਕਲੱਬ ਦੀ ਚੋਣ
Ad Position 24