ਸ੍ਰੀ ਮੁਕਤਸਰ ਸਾਹਿਬ, 25 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਯੂਨਿਟ ਟੈੱਸਟ ਦੇ ਨਤੀਜਿਆਂ ਸੰਬੰਧੀ ਮਾਪੇ-ਅਧਿਆਪਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਤੇ ਕੁੱਲ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਜੋਗਿੰਦਰ ਤਨੇਜਾ ਵਲੋਂ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ਦੇ ਸਰਬਪੱਖੀ ਵਿਕਾਸ 'ਤੇ ਜ਼ੋਰ ਦਿੱਤਾ ਗਿਆ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ ਤੇ ਡਾਇਰੈਕਟਰ ਪਰਮਜੀਤ ਕੌਰ ਬਰਾੜ ਵਲੋਂ ਮਾਪਿਆਂ ਨੂੰ ਸਕੂਲ ਨਾਲ ਸਹਿਯੋਗ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ | ਮੀਟਿੰਗ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਅਕਤੀਗਤ ਤੌਰ 'ਤੇ ਗੱਲਬਾਤ ਕਰਕੇ ਬੱਚਿਆਂ ਦੀਆਂ ਕਮਜ਼ੋਰੀਆਂ ਤੇ ਮਜ਼ਬੂਤੀਆਂ ਬਾਰੇ ਚਰਚਾ ਕੀਤੀ | ਮਾਪਿਆਂ ਵਲੋਂ ਸਕੂਲ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ ਗਈ |