02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼੍ਰੋਮਣੀ ਕਮੇਟੀ ਵਲੋਂ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 27-12-2025
ਪੰਜਗਰਾੲੀਂ ਕਲਾਂ, 26 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਵਲੋਂ ਸੂਬੇ ਭਰ 'ਚ ਕਰਵਾਈ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇ ਵਜ਼ੀਫ਼ਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਦ ਰਾਸ਼ੀ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਰਿਸ਼ੀ ਮਾਡਲ ਸਕੂਲ ਪੰਜਗਰਾੲੀਂ ਕਲਾਂ ਦੇ ਕੈਂਪਸ ਵਿਖੇ ਇਕ ਸਾਦਾ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ 'ਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਸਿੱਧ ਪ੍ਰਚਾਰਕ ਗਿਆਨੀ ਅਮਰੀਕ ਸਿੰਘ ਘਰਿਆਲਾ ਤੇ ਗੁਰਦੁਆਰਾ ਗੁਰੂ ਕੀ ਢਾਬ ਦੇ ਮੈਨੇਜਰ ਲਖਵੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਅਮਰੀਕ ਸਿੰਘ ਘਰਿਆਲਾ ਨੇ ਸਾਹਿਬਜ਼ਾਦਿਆਂ ਦੇ ਯਾਦ 'ਚ ਚੱਲ ਰਹੇ ਸ਼ਹੀਦੀ ਦਿਹਾੜਿਆਂ ਦੌਰਾਨ ਗੁਰਬਾਣੀ ਦਾ ਸਿਮਰਨ ਕਰਨ ਦੇ ਨਾਲ-ਨਾਲ ਸਾਬਤ ਸੂਰਤ ਬਣਨ ਦੀ ਅਪੀਲ ਕੀਤੀ | ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਕਰਵਾਇਆ | ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਂਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਮਨਪ੍ਰੀਤ ਕੌਰ, ਜਸਮਨ ਸਿੰਘ ਬਰਾੜ, ਪਰਮਵੀਰ ਕੌਰ ਤੇ ਨਵਜੋਤ ਵਰਮਾ ਨੂੰ 21-2100 ਦੀ ਨਗਦ ਰਾਸ਼ੀ, ਮੈਡਲ ਸਰਟੀਫਿਕੇਟ ਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਜੈਸਮੀਨ ਕੌਰ ਤੇ ਜਸ਼ਨਪ੍ਰੀਤ ਕੌਰ ਨੂੰ 11-11 ਸੌ ਰੁਪਏ ਦੀ ਨਗਦ ਰਾਸ਼ੀ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਸਕੂਲ ਦੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀ ਕਮਲਪ੍ਰੀਤ ਕੌਰ, ਖੁਸ਼ਬੀਰ ਕੌਰ, ਹਰਮਨਜੀਤ ਕੌਰ, ਜਸਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਪ੍ਰਭਜੋਤ ਵਰਮਾ ਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਸਿਮਰਦੀਪ ਕੌਰ, ਬੇਅੰਤ ਕੌਰ, ਸਿਮਰਨ ਕੌਰ, ਪਵਨੀਤ ਕੌਰ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੇ ਅਖ਼ੀਰ 'ਚ ਪਿ੍ੰਸੀਪਲ ਗਗਨਦੀਪ ਸਿੰਘ ਨੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਹਰ ਮੁਕਾਬਲੇ ਦੀ ਪ੍ਰੀਖਿਆ 'ਚ ਤੱਤਪਰਤਾ ਨਾਲ ਭਾਗ ਲੈਣ ਦੀ ਅਪੀਲ ਕੀਤੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਗਿਆਨੀ ਅਮਰੀਕ ਸਿੰਘ ਘਰਿਆਲਾ ਅਤੇ ਮੈਨੇਜਰ ਲਖਵੀਰ ਸਿੰਘ ਨੇ ਸਨਮਾਨਿਤ ਕੀਤਾ | ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ, ਤੇਜਿੰਦਰ ਸ਼ਰਮਾ, ਉਪਿੰਦਰ ਕੌਰ ਬਰਾੜ, ਮਨਦੀਪ ਸਿੰਘ ਕੈਂਥ, ਸਰਬਜੀਤ ਕੌਰ ਸੰਧੂ, ਮਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੀਆਂ ਪੁਲੀਆਂ ਬਣਨ ਦੇ ਬਾਵਜੂਦ ਵੀ ਸ਼ਰਧਾਲੂਆਂ ਤੇ ਰਾਹਗੀਰਾਂ ਦੀਆਂ ਮੁਸ਼ਕਿਲਾਂ ਬਰਕਰਾਰ ਅਗਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਬਰਸੀ ਮਨਾਈ
Ad Position 24
No active advertisement