ਫ਼ਰੀਦਕੋਟ, 26 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ੳੱੁਪਰ ਪੂਰੇ ਪੰਜਾਬ 'ਚ ਪਾਬੰਦੀ ਲਗਾਈ ਗਈ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਬਾਰੇ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ | ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ | ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਬੱਚਿਆਂ ਨੂੰ ਖ਼ਰੀਦ ਕੇ ਨਾ ਲੈ ਕੇ ਦਿੱਤੀ ਜਾਵੇ ਤੇ ਨੌਜਵਾਨ ਬੱਚਿਆਂ ਨੂੰ ਵੀ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਨਾ ਕਰਨ | ਉਨ੍ਹਾਂ ਦੁਕਾਨਦਾਰ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਸਟੋਰ ਕਰਕੇ ਨਾ ਰੱਖਣ ਤੇ ਜੇਕਰ ਕੋਈ ਆਸ ਪਾਸ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ | ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਚਾਈਨਾ ਡੋਰ ਦੀ ਵਿਕਰੀ 'ਤੇ ਪੂਰੇ ਪੰਜਾਬ 'ਚ ਸਖ਼ਤ ਪਾਬੰਦੀ ਲਗਾਈ ਗਈ ਹੈ | ਚਾਈਨਾ ਡੋਰ ਦੀ ਵਿਕਰੀ ਨੂੰ ਰੋਕਿਆ ਜਾਵੇ, ਜੇਕਰ ਕੋਈ ਵੀ ਕੀਤੀ ਗਈ | ਪਾਬੰਦੀ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |