03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕਾਂਗਰਸ ਪਾਰਟੀ ਨੂੰ ਆਪਣੀਆਂ ਕਮਜ਼ੋਰੀਆਂ ਦੂਰ ਕਰਨ ਦੀ ਲੋੜ-ਰਾਜਾ ਵੜਿੰਗ

Ad Position 21
No active advertisement
ਅਜੀਤ ਡੈਸਕ 27-12-2025
ਮਲੋਟ, 26 ਦਸੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਮਲੋਟ ਵਿਖੇ ਕਾਂਗਰਸੀ ਆਗੂਆਂ ਦੇ ਆਪਸੀ ਗ਼ੁੱਸੇ-ਗਿਲੇ ਦੂਰ ਕਰਨ ਲਈ ਕੌਂਸਲਰ ਅਸ਼ਵਨੀ ਖੇੜਾ ਤੇ ਜੁਗਰਾਜ ਖੇੜਾ ਦੇ ਘਰ ਪੁੱਡਾ ਕਾਲੋਨੀ ਮਲੋਟ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਤੇ 2027 ਦੀਆਂ ਚੋਣਾਂ 'ਚ ਹੋਣ 70 ਫ਼ੀਸਦੀ ਦੇ ਨਵੇਂ ਚਿਹਰੇ ਉਮੀਦਵਾਰ ਬਣਾਏ ਜਾਣਗੇ ਤੇ ਵਿਧਾਨ ਸਭਾ ਵਿਚ ਘੱਟੋ-ਘੱਟ 6 ਮਹੀਨੇ ਪਹਿਲਾਂ ਉਨ੍ਹਾਂ ਉਮੀਦਵਾਰਾਂ ਨੂੰ ਦੱਸ ਦਿੱਤਾ ਜਾਵੇਗਾ ਤਾਂ ਜੋ ਉਹ ਪੂਰੀ ਤਿਆਰੀ ਕਰ ਸਕਣ | ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪ੍ਰਾਪਤ ਜ਼ਿਕਰਯੋਗ ਸੀਟਾਂ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਸਮੁੱਚੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨਾਲੋਂ ਕਿਤੇ ਜ਼ਿਆਦਾ ਅੱਗੇ ਹੈ, ਪਰ ਸ਼੍ਰੋਮਣੀ ਅਕਾਲੀ ਦਲ ਦਾ ਜ਼ੋਰ ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਵਿਚ ਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਜ਼ੋਰ ਲਗਾਉਣਾ ਚਾਹੀਦਾ ਹੈ ਤੇ ਕਾਂਗਰਸ ਨੂੰ ਵੀ ਆਪਣੇ ਅੰਦਰ ਝਾਤੀ ਮਾਰਨ ਦੀ ਲੋੜ ਹੈ ਤੇ ਆਪਣੀਆਂ ਕਮਜ਼ੋਰੀਆਂ ਨੂੰ ਦੂਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਉਹ ਅੱਜ ਮਲੋਟ ਵਿਖੇ ਆਏ ਹਨ ਤਾਂ ਜੋ ਅਗਲੀਆਂ ਚੋਣਾਂ ਨੂੰ ਮੱਦੇਨਜ਼ਰ ਛੋਟੀਆਂ-ਮੋਟੀਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ | ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਹੁਣ ਬਾਹਰਲੇ ਉਮੀਦਵਾਰ ਜਾਂ ਹਲਕੇ ਦੇ ਅੰਦਰਲੇ ਉਮੀਦਵਾਰਾਂ ਦੀ ਗੱਲ ਕੋਈ ਬਹੁਤੀ ਵੱਡੀ ਨਹੀਂ ਰਹੀ, ਉਹ ਖ਼ੁਦ ਸ੍ਰੀ ਮੁਕਤਸਰ ਸਾਹਬਿ ਦੇ ਵਾਸੀ ਹੋਣ ਕਰਕੇ ਗਿੱਦੜਬਾਹਾ ਤੋਂ ਤਿੰਨ ਵਾਰ ਜਿੱਤੇ ਹਨ, ਕਿਉਂਕਿ ਗਿੱਦੜਬਾਹਾ ਉਨ੍ਹਾਂ ਦੀ ਕਰਮ ਭੂਮੀ ਬਣ ਚੁੱਕਿਆ ਹੈ | ਇਸੇ ਤਰ੍ਹਾਂ ਉਹ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਬਣੇ ਹਨ | ਜ਼ਿਕਰਯੋਗ ਹੈ ਕਿ ਇਕ ਰੈਲੀ ਦੌਰਾਨ ਮਲੋਟ ਦੇ ਇਕ ਪੈਲੇਸ ਵਿਚ ਕਾਂਗਰਸ ਪਾਰਟੀ ਵਿਚ ਖੇੜਾ ਭਰਾਵਾਂ ਜਿਨ੍ਹਾਂ ਦਾ ਕਾਂਗਰਸ ਵਿਚ ਪੀੜ੍ਹੀ ਦਰ ਪੀੜ੍ਹੀ ਬਹੁਤ ਵੱਡਾ ਯੋਗਦਾਨ ਤੇ ਚੰਗਾ ਨਾਂਅ ਹੈ, ਨੂੰ ਸਟੇਜ ਤੋਂ ਥੱਲੇ ਉਤਾਰਨ ਤੇ ਫ਼ਿਰ ਕਾਂਗਰਸ ਪਾਰਟੀ ਵਿਚੋਂ ਮੁਅੱਤਲ ਕੀਤੇ ਜਾਣ 'ਤੇ ਵੀ ਚਰਚੇ ਰਹੀ, ਪਰ ਅੱਜ ਸੀਨੀਅਰ ਕਾਂਗਰਸੀ ਆਗੂ ਹੈਪੀ ਖੇੜਾ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਮਲੋਟ ਹਲਕੇ ਦੇ ਇੰਚਾਰਜ ਪ੍ਰੋ. ਰੁਪਿੰਦਰ ਕੌਰ ਰੂਬੀ ਅਤੇ ਹੋਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿਚ ਖੇੜਾ ਭਰਾਵਾਂ ਦੇ ਘਰ ਵਿਖੇ ਪੁੱਜੇ ਤੇ ਆਪਣੇ ਗਿਲੇ-ਸ਼ਿਕਵੇ ਦੂਰ ਕੀਤੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਰਵੀ ਕੁਮਾਰ, ਚੇਅਰਮੈਨ ਜੋਗਿੰਦਰ ਸਿੰਘ ਰੱਥੜੀਆਂ, ਪੱਪੂ ਵਿਰਕ, ਐਡਵੋਕੇਟ ਜਸਪਾਲ ਸਿੰਘ ਔਲਖ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜੀਵ ਕਾਲਾ ਪਠੇਲਾ ਨਮਿਤ ਅੰਤਿਮ ਅਰਦਾਸ ਕੱਲ੍ਹ ਅਗਲੀ ਖ਼ਬਰ ਇੰਡੀਅਨ ਆਇਲ ਦੀ 'ਡੀਜ਼ਲ ਧਮਾਕਾ' ਸਕੀਮ ਤਹਿਤ ਗਿੰਦਰਪਾਲ ਨੇ ਸਵਰਾਜ ਟਰੈਕਟਰ ਜਿੱਤਿਆ
Ad Position 24
No active advertisement