ਸ੍ਰੀ ਮੁਕਤਸਰ ਸਾਹਿਬ, 26 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੇ ਵੱਡੇ ਭਰਾ ਰਾਜੀਵ ਕਾਲਾ ਪਠੇਲਾ (57) ਪੁੱਤਰ ਸੱਤਪਾਲ ਪਠੇਲਾ ਨਗਰ ਕੌਂਸਲਰ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਂਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਕ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਇਲਾਕਾ ਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਿਤਾ ਸਤਪਾਲ ਪਠੇਲਾ, ਭਰਾਵਾਂ ਰਾਜੇਸ਼ ਗੋਰਾ ਪਠੇਲਾ, ਐਡਵੋਕੇਟ ਪਰੀਜਾਤ ਹੈਪੀ ਪਠੇਲਾ, ਸਪੁੱਤਰ ਤਪਿਸ਼ ਪਠੇਲਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ | ਉਨ੍ਹਾਂ ਨਮਿਤ ਸਤਿਸੰਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 28 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1:30 ਵਜੇ ਤੱਕ ਗਰੀਨ ਸੀ ਰਿਜ਼ੋਰਟ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ |