ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਪੂਰੇ ਪੰਜਾਬ 'ਚ ਰੋਸ ਧਰਨੇ 16 ਨੂੰ

Ad Position 21
No active advertisement
ਅਜੀਤ ਡੈਸਕ 28-12-2025
ਸਾਦਿਕ, 27 ਦਸੰਬਰ (ਆਰ.ਐਸ.ਧੁੰਨਾ)-ਸੰਯੁਕਤ ਕਿਸਾਨ ਮੋਰਚਾ ਬਲਾਕ ਸਾਦਿਕ ਦੀ ਮੀਟਿੰਗ ਕਨਵੀਨਰ ਸ਼ਮਸ਼ੇਰ ਸਿੰਘ ਕਿੰਗਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ, ਸੀਡ ਬਿੱਲ ਅਤੇ ਮਨਰੇਗਾ ਸਕੀਮ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਨੂੰ ਜੋ ਬਿੱਲ ਭੇਜੇ ਗਏ ਹਨ ਦਾ ਹਰ ਪਾਸਿਉਂ ਵਿਰੋਧ ਕੀਤਾ ਜਾ ਰਿਹਾ ਹੈ | ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਨਵਰੀ ਨੂੰ ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਪੂਰੇ ਪੰਜਾਬ 'ਚ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਨੂੰ ਸਫਲ ਕਰਨ ਅਤੇ ਹਰ ਵਰਗ ਦੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਪਿੰਡਾਂ ਵਿਚ ਮਾਰਚ ਕੱਢਿਆ ਜਾਵੇਗਾ ਤਾਂ ਜੋ ਖੇਤੀ ਕਾਨੂੰਨਾਂ ਦੀ ਤਰ੍ਹਾਂ ਇੰਨ੍ਹਾਂ ਬਿੱਲਾਂ ਨੂੰ ਵੀ ਰੱਦ ਕਰਵਾਇਆ ਜਾ ਸਕੇ | ਇਸ ਮੌਕੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਇਸ ਧਰਨੇ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬਿੱਲ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖਤਰਨਾਕ ਹਨ | ਇਸ ਮੌਕੇ ਰਜਿੰਦਰ ਸਿੰਘ ਕਿੰਗਰਾ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਗੁਰਮੀਤ ਸਿੰਘ ਸੰਗਰਾਹੂਰ ਬਲਾਕ ਪ੍ਰਧਾਨ, ਸੂਬਾ ਮੀਤ ਪ੍ਰਧਾਨ ਬਖਤੌਰ ਸਿੰਘ ਢਿੱਲੋਂ ਬੀ.ਕੇ.ਯੂ ਮਾਲਵਾ, ਜਗਸੀਰ ਸਿੰਘ ਸਾਧੂ ਵਾਲਾ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ ਮਾਲਵਾ, ਰਛਪਾਲ ਸਿੰਘ ਬਰਾੜ ਬੀ.ਕੇ.ਯੂ ਰਾਜੇਵਾਲ, ਸਿਮਰਜੀਤ ਸਿਘ ਬਰਾੜ ਬੀ.ਕੇ.ਯੂ ਲੱਖੋਵਾਲ, ਅੰਗਰੇਜ ਸਿੰਘ ਗੇਜਾ, ਗੁਰਮੇਲ ਸਿੰਘ ਪਿੰਡੀ ਬਲੋਚਾਂ ਕੌਮੀ ਕਿਸਾਨ ਯੂਨੀਅਨ ਅਤੇ ਚੰਦ ਸਿੰਘ ਡੋਡ ਕੁਲ ਹਿੰਦ ਕਿਸਾਨ ਸਭਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਵਤਾਰ ਦਿਹਾੜੇ ਦੀ ਖੁਸ਼ੀ 'ਚ ਨਗਰ ਕੀਰਤਨ ਭਲਕੇ ਅਗਲੀ ਖ਼ਬਰ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਨੈਸ਼ਨਲ ਇੰਟਰ ਡਿਸਟਿ੍ਕ ਅਥਲੈਟਿਕਸ ਮੀਟ ਕਰਵਾਈ
Ad Position 24
No active advertisement