ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮੌਜੂਦਾ ਸਰਪੰਚ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਕੀਤੀ ਘਰ ਵਾਪਸੀ

Ad Position 21
No active advertisement
ਅਜੀਤ ਡੈਸਕ 28-12-2025
ਸਾਦਿਕ, 27 ਦਸੰਬਰ (ਆਰ.ਐਸ.ਧੁੰਨਾ)-ਪਿੰਡ ਸੰਗਤਪੁਰਾ ਦੇ ਮੌਜੂਦਾ ਸਰਪੰਚ ਦਵਿੰਦਰ ਸਿੰਘ ਨੇ ਆਪਣੇ ਸਾਥੀਆਂ ਨਿਰਮਲ ਸਿੰਘ ਫ਼ੌਜੀ, ਮਨਦੀਪ ਸਿੰਘ, ਪਰਮਜੀਤ ਸਿੰਘ, ਬਾਦਲ ਸਿੰਘ, ਨੱਥਾ ਸਿੰਘ, ਮੰਦਰ ਸਿੰਘ, ਸਿਕੰਦਰ ਸਿੰਘ, ਹਰਬੰਸ ਸਿੰਘ, ਅਮਨਦੀਪ ਸਿੰਘ, ਦਵਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ, ਮੰਦਰ ਸਿੰਘ ਸੰਧੂ, ਜਸਪਾਲ ਸਿੰਘ, ਬੋਹੜ ਸਿੰਘ, ਕੇਵਲ ਸਿੰਘ, ਸ਼ਲਿੰਦਰ ਸਿੰਘ ਅਤੇ ਪੰਚ ਮਲਕੀਤ ਕੌਰ ਨਾਲ ਸ਼ੋ੍ਰਮਣੀ ਅਕਾਲੀ ਦਲ ਬਾਦਲ 'ਚ ਘਰ ਵਾਪਸੀ ਕਰ ਲਈ ਹੈ | ਇਸ ਮੌਕੇ ਸਾਰਿਆਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਕਰਵਾਉਣ ਲਈ ਸਰਪੰਚ ਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੰੁਚੇ ਪਰਮਬੰਸ ਸਿੰਘ ਬੰਟੀ ਰੋਮਾਣਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਨੇ ਲੰਘੀਆਂ ਚੋਣਾਂ 'ਚ ਕਈ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ਵਿਚ ਵਧੀਆ ਜਿੱਤ ਪ੍ਰਾਪਤ ਕੀਤੀ ਹੈ ਪਰ ਜਿਹੜੇ ਵਰਕਰ ਕੁਝ ਕਾਰਨਾਂ ਕਰਕੇ ਪਾਰਟੀ ਨਾਲ ਗੁੱਸੇ ਹੋ ਗਏ ਸੀ ਦਾ ਘਾਟਾ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਵਿਚ ਵੇਖਣ ਨੂੰ ਮਿਲਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਰ ਵਰਕਰ ਨੂੰ ਪਾਰਟੀ 'ਚ ਬਣਦਾ ਮਾਣ ਸਤਿਕਾਰ ਮਿਲਿਆ ਹੈ ਅਤੇ ਜੇਕਰ ਕੋਈ ਕਮੀ ਰਹਿ ਗਈ ਹੈ ਤਾਂ ਉਹ ਕਮੀ ਨੂੰ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ | ਇਸ ਮੌਕੇ ਉਨ੍ਹਾਂ ਨੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2027 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਹਰ ਵਰਕਰ ਨੂੰ ਕਾਇਮ ਹੋਣਾ ਪਵੇਗਾ ਕਿਉਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਰਾਜ ਦੌਰਾਨ ਪੰਜਾਬ ਨੂੰ ਖੋਖਲਾ ਕਰ ਦਿੱਤਾ ਹੈ ਅਤੇ ਹੁਣ ਜੇਕਰ ਪੰਜਾਬ ਨੂੰ ਮੁੜ ਲੀਹ 'ਤੇ ਲਿਆਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ ਕਿਉਂਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਹੀ ਹਰ ਵਰਗ ਨੂੰ ਉਸਦੀਆਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾ ਸਕਦੀ ਹੈ | ਇਸ ਮੌਕੇ ਬੱਬਲ ਜਟਾਣਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਫ਼ਰੀਦਕੋਟ, ਜਸਕਰਨ ਸਿੰਘ ਕਾਉਣੀ, ਕੁਲਵਿੰਦਰ ਸਿੰਘ ਅਹਿਲ, ਧਰਮਿੰਦਰ ਸਿੰਘ ਧਿੰਦਾ ਬਲਾਕ ਸੰਮਤੀ ਮੈਂਬਰ, ਪਰਮਜੀਤ ਸਿੰਘ ਝੋਟੀਵਾਲਾ, ਗੁਰਮੀਤ ਸਿੰਘ ਸਾਧੂਵਾਲਾ ਸਾਬਕਾ ਸਰਪੰਚ, ਬੀਕਾ ਰੋਮਾਣਾ, ਅਮਨ ਵੜਿੰਗ, ਜਸਵਿੰਦਰ ਸਿੰਘ ਸੰਧੂ, ਬੂਟਾ ਸਿੰਘ ਘੋਨੀਵਾਲਾ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ 'ਤੇ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਜੈਤੋ 'ਚ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24
No active advertisement