ਫ਼ਰੀਦਕੋਟ, 27 ਦਸੰਬਰ (ਜਸਵੰਤ ਸਿੰਘ ਪੁਰਬਾ)-ਬੀੜ ਸੁਸਾਇਟੀ ਅਤੇ ਨੌਜਵਾਨ ਸਭਾ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਖੂਨਦਾਨ ਕੈਂਪ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ ਅਤੇ ਸੇਵਾਦਾਰਾਂ ਵਲੋਂ ਉਤਸ਼ਾਹ ਨਾਲ ਖੂਨਦਾਨ ਕੀਤਾ ਗਿਆ | ਇਸ ਮੌਕੇ ਮਾਤਾ ਖੀਵੀ ਸੰਸਥਾ ਤੋਂ ਕੈਪਟਨ ਧਰਮ ਸਿੰਘ, ਬੀੜ ਸੁਸਾਇਟੀ ਤੋਂ ਗੁਰਪ੍ਰੀਤ ਸਰਾਂ, ਕਿ੍ਸ਼ਨਾ ਲੈਬ ਤੋਂ ਮੋਹਨ ਲਾਲ, ਹਰਮਨ ਹੱਲਣ, ਰੈਂਬੋ ਬਰਾੜ, ਸੁਰਿੰਦਰ ਗਰੇਵਾਲ, ਜਗਮੀਤ ਸੰਧੂ ਅਤੇ ਗੁਰਤੇਜ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਖੂਨ ਇਕੱਠਾ ਕਰਨ ਲਈ ਗੁਰੂ ਗੋਬਿੰਦ ਮੈਡੀਕਲ ਕਾਲਜ ਦਾ ਸਮੂਹ ਸਟਾਫ਼ ਪੂਰੀ ਤਰ੍ਹਾਂ ਮੌਜੂਦ ਸੀ | ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਾਨੂੰ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਭਲਾਈ ਲਈ ਪ੍ਰੇਰਿਤ ਕਰਦੀ ਹੈ | ਇਸ ਤਰ੍ਹਾਂ ਦੇ ਖ਼ੂਨਦਾਨ ਕੈਂਪ ਸਮਾਜ ਵਿਚ ਸੇਵਾ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ |