ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੰਜਗਰਾੲੀਂ ਕਲਾਂ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦੀ ਮੁਫ਼ਤ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 28-12-2025
ਪੰਜਗਰਾੲੀਂ ਕਲਾਂ, 27 ਦਸੰਬਰ (ਸੁਖਮੰਦਰ ਸਿੰਘ ਬਰਾੜ)-ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਦੀ ਪ੍ਰਬੰਧਕ ਕਮੇਟੀ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਜਗਦੰਬੇ ਹਸਪਤਾਲ ਬਾਘਾ ਪੁਰਾਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ 193 ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ | ਕੈਂਪ 'ਚ ਸ਼ਾਮਿਲ ਮਰੀਜ਼ਾਂ ਨੂੰ ਜਿੱਥੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਉੱਥੇ 105 ਲੋੜਵੰਦਾਂ ਮੁਫ਼ਤ ਐਨਕਾਂ ਵੀ ਦਿੱਤੀਆਂ ਗਈਆਂ | ਕੈਂਪ 'ਚ ਮੋਤੀਏ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੇ ਮੁਫ਼ਤ ਲੈਨਜ਼ ਵੀ ਪਾਏ ਗਏ | ਜ਼ਿਕਰਯੋਗ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦਿਨਾਂ ਤੋਂ ਮੁਫ਼ਤ ਦਵਾਈਆਂ ਦਾ ਕੈਂਪ ਵੀ ਲਗਾਤਾਰ ਚੱਲ ਰਿਹਾ ਹੈ | ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਕ ਸਿੰਘ, ਭਾਈ ਜਗਸੀਰ ਸਿੰਘ ਖਾਲਸਾ (ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ) ਅਤੇ ਸਮੂਹ ਕਮੇਟੀ ਮੈਂਬਰਾਂ ਨੇ ਅਹਿਮ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਸ਼ਹੀਦ ਮੁਕੇਸ਼ ਕੁਮਾਰ ਕੋਹਲੀ ਪਾਰਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
Ad Position 24
No active advertisement