ਕੋਟਕਪੂਰਾ, 27 ਦਸੰਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਥੋਂ ਦੀ ਜਲਾਲੇਆਣਾ ਸੜਕ 'ਤੇ ਸ਼ਹੀਦ ਮੁਕੇਸ਼ ਕੁਮਾਰ ਕੋਹਲੀ ਪਾਰਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਪਾਰਕ ਵਿਚ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ-ਸਿਰ ਅਤੇ ਗੁਣਵੱਤਾ ਨਾਲ ਪੂਰਾ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ | ਸ਼ਹੀਦ ਮੁਕੇਸ਼ ਕੁਮਾਰ ਕੋਹਲੀ ਦੇ ਪਿਤਾ ਸ. ਅਮਰ ਸਿੰਘ ਨੇ ਪੰਜਾਬ ਸਰਕਾਰ, ਸਪੀਕਰ ਸੰਧਵਾਂ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ |