ਸ੍ਰੀ ਮੁਕਤਸਰ ਸਾਹਿਬ, 27 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਮਹਿਰਾ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਰੋਡ ਵਿਖੇ ਲੰਗਰ ਲਾਇਆ ਗਿਆ | ਸਵੇਰ ਤੋਂ ਲੈ ਕੇ ਹੀ ਸਬਜ਼ੀ ਤੇ ਪ੍ਰਸ਼ਾਦਿਆਂ ਦਾ ਲੰਗਰ ਲਗਾਇਆ ਗਿਆ ਅਤੇ ਚਾਹ ਦਾ ਲੰਗਰ ਵਰਤਾਇਆ ਗਿਆ | ਵੱਡੀ ਗਿਣਤੀ ਵਿਚ ਰਾਹਗੀਰਾਂ ਨੇ ਲੰਗਰ ਛਕਿਆ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਅਤੇ ਨਾਲ ਹੀ ਬਾਬਾ ਮੋਤੀ ਮਹਿਰਾ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਪ੍ਰਣਾਮ ਕੀਤਾ | ਮਲੋਟ ਰੋਡ ਦੇ ਮੁਹੱਲਾ ਵਾਸੀਆਂ ਅਤੇ ਮਾਰਕੀਟ ਦੇ ਸਹਿਯੋਗ ਨਾਲ ਇਹ ਲੰਗਰ ਲਾਇਆ ਗਿਆ | ਜਿਸ ਵਿਚ ਲੰਗਰ ਬਣਾਉਣ ਵਿਚ ਮੁਹੱਲੇ ਦੀਆਂ ਔਰਤਾਂ ਨੇ ਵੀ ਪੂਰਾ ਸਹਿਯੋਗ ਦਿੱਤਾ ਅਤੇ ਸਾਰੇ ਸੇਵਾਦਾਰਾਂ ਵਲੋਂ ਰਾਹਗੀਰਾਂ ਨੂੰ ਲੰਗਰ ਵਰਤਾਇਆ ਗਿਆ |