ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੰਗਹੀਣਾਂ ਨੂੰ ਦਿੱਤੀ ਵਿੱਤੀ ਸਹਾਇਤਾ

Ad Position 21
No active advertisement
ਅਜੀਤ ਡੈਸਕ 28-12-2025
ਸ੍ਰੀ ਮੁਕਤਸਰ ਸਾਹਿਬ, 27 ਦਸੰਬਰ (ਹਰਮਹਿੰਦਰ ਪਾਲ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 40 ਅੰਗਹੀਣ ਵਿਅਕਤੀਆਂ ਨੂੰ 33 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੰਮ ਕਰਨ ਤੋਂ ਅਸਮਰਥ ਅੰਗਹੀਣਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ | ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਗੁਰਪਾਲ ਸਿੰਘ ਪਾਲੀ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟਰੇਲੀਆ, ਸੋਮ ਨਾਥ, ਰਣਧੀਰ ਸਿੰਘ ਸਾਗੂ ਮੀਡੀਆ ਇੰਚਾਰਜ, ਗੁਰਜੀਤ ਸਿੰਘ ਜੀਤਾ, ਜਤਿੰਦਰ ਸਿੰਘ ਕੈਂਥ, ਹਰਭਗਵਾਨ ਸਿੰਘ ਖੱਪਿਆਂਵਾਲੀ, ਕਾਲਾ ਖੱਪਿਆਂਵਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਪਾਲ ਕੌਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ
Ad Position 24
No active advertisement