27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਕਾਨੂੰਨ ਵਿਵਸਥਾ ਦੀ ਵਿਗੜ ਰਹੀ ਹਾਲਤ ਨੂੰ ਲੈ ਕੇ ਯੂਥ ਕਾਂਗਰਸ ਨੇ ਮੰਗ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 30-12-2025
ਸ੍ਰੀ ਮੁਕਤਸਰ ਸਾਹਿਬ, 29 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਥ ਕਾਂਗਰਸ ਵਲੋਂ ਮਿਲੇ ਦਿਸ਼ਾ-ਨਿਰਦੇਸ਼ ਅਨੁਸਾਰ ਯੂਥ ਕਾਂਗਰਸ ਹਲਕਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬੇ 'ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਰਾਜ 'ਚ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਹਰਕਮਲ ਕੌਰ ਐੱਸ.ਪੀ. (ਐੱਚ) ਨੂੰ ਮੰਗ ਪੱਤਰ ਦਿੱਤਾ ਗਿਆ | ਉਪਰੰਤ ਜਾਣਕਾਰੀ ਦਿੰਦਿਆਂ ਹਲਕਾ ਪ੍ਰਧਾਨ ਗੁਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਵਿਚ ਲਗਾਤਾਰ ਲੁੱਟ-ਖੋਹ, ਕਤਲ ਤੇ ਹਿੰਸਾ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਕਿ ਬਹੁਤ ਚਿੰਤਾ ਵਾਲੀ ਗੱਲ ਹੈ | ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਲਈ ਹੁਣ ਤੱਕ ਕੋਈ ਪ੍ਰਭਾਵਸ਼ਾਲੀ ਕਦਮ ਸਰਕਾਰ ਵਲੋਂ ਨਹੀਂ ਚੁੱਕੇ ਗਏ | ਉਨ੍ਹਾਂ ਮੰਗ ਕੀਤੀ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਮਜਬੂਤੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾਵੇ | ਇਸ ਮੌਕੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਬਰਾੜ, ਜਸਪ੍ਰੀਤ ਸਿੰਘ ਬਲਮਗੜ੍ਹ, ਦਵਿੰਦਰ ਸਿੰਘ, ਰਾਜਪ੍ਰੀਤ ਸਿੰਘ, ਹਰਪ੍ਰੀਤ ਸਿੰਘ ਲੁਬਾਣਿਆਂਵਾਲੀ, ਜਗਜੀਤ ਸਿੰਘ ਰਣਜੀਤਗੜ੍ਹ, ਮਨਿੰਦਰ ਸਿੰਘ ਚੋਪੜਾ, ਕਰਨ ਵਿਰਕ, ਸੰਜੀਵ ਸ਼ਰਮਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਡਾ. ਅਨਿਲ ਗਰਗ ਇੱਛਾਪੂਰਨ ਸ੍ਰੀ ਰਾਮ ਮੰਦਰ ਕਮੇਟੀ ਦੇ ਪ੍ਰਧਾਨ ਬਣੇ
Ad Position 24