ਜੈਤੋ, 29 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਤੀਜੀ ਪੰਜਾਬ ਸਟੇਟ ਸਬ ਜੂਨੀਅਰ ਅੰਡਰ-15 ਲੜਕਿਆਂ ਅਤੇ ਲੜਕੀਆਂ ਦੀ ਰਗਬੀ ਚੈਂਪੀਅਨਸ਼ਿਪ 2025-26 ਖ਼ਾਲਸਾ ਕਾਲਜ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਕਰਵਾਈ ਗਈ | ਜਿਸ ਵਿਚ ਫ਼ਰੀਦਕੋਟ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ | ਇਸ ਦੇ ਨਾਲ ਹੀ ਲੜਕੀਆਂ ਨੇ ਵੀ ਚੌਥਾ ਸਥਾਨ ਪ੍ਰਾਪਤ ਕੀਤਾ | ਟੀਮ 'ਚ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਅÏਲਖ ਤੇ ਗੁਰਜੋਤ ਸਿੰਘ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਟੀਮ ਦੀ ਇਸ ਸਫ਼ਲਤਾ ਵਿਚ ਰਗਬੀ ਕੋਚ ਦਵਿੰਦਰ ਸਿੰਘ, ਸ੍ਰੀ ਅਰਸ਼ਨੂਰ ਮੁਹੰਮਦ ਦੀ ਅਹਿਮ ਭੂਮਿਕਾ ਰਹੀ | ਇਸ ਮੌਕੇ ਸਕੂਲ ਪਿ੍ੰਸੀਪਲ ਸੁਖਬੀਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਤੇ ਕੋਚ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਹੈ ਤੇ ਇਹ ਸਫ਼ਲਤਾ ਸਕੂਲ ਤੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ |