27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 30-12-2025
ਕੋਟਕਪੂਰਾ, 29 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਦੱਸਿਆ ਕਿ ਬੀਤੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥਿਆਂ ਨੇ ਗੁਰਬਾਣੀ ਨਾਲ ਜੁੜਨ ਦਾ ਉਪਦੇਸ਼ ਦਿੱਤਾ | ਢਾਡੀਆਂ ਤੇ ਕਵੀਸ਼ਰਾਂ ਨੇ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਮੱਕੜ ਦੀ ਅਗਵਾਈ ਵਾਲੀ ਬੱਚਿਆਂ ਦੀ ਬੈਂਡ ਪਾਰਟੀ ਤੇ ਹੋਰ ਟੀਮਾਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਸਮੇਤ ਕਈ ਨਾਮਵਰ ਰਾਜਸੀ ਸ਼ਖ਼ਸੀਅਤਾਂ ਨੇ ਇਸ ਦੌਰਾਨ ਹਾਜ਼ਰੀ ਲਵਾਈ ਤੇ ਸਭਨਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਜੈਤੋ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਦੀ ਹਾਰ ਦਾ ਕਾਰਨ ਆਪਸੀ ਗੁੱਟਬੰਦੀ ਅਗਲੀ ਖ਼ਬਰ ਜੈਤੋ ਵਿਖੇ ਪੈਰਾ ਪਾਵਰ ਲਿਫ਼ਟਿੰਗ ਪੰਜਾਬ ਸਟੇਟ ਚੈਂਪੀਅਨਸ਼ਿਪ ਕਾਰਵਾਈ ਗਈ
Ad Position 24