27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 4 ਨੂੰ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 30-12-2025
ਮਲੋਟ, 29 ਦਸੰਬਰ (ਪਾਟਿਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਪੂਰੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਸਮਾਗਮਾਂ ਦੀ ਸ਼ੁਰੂਆਤ 2 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 4 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਭਾਈ ਗੁਰਵਿੰਦਰ ਸਿੰਘ ਬਾਵਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮਿ੍ਤਸਰ ਸਾਹਿਬ), ਭਾਈ ਗੁਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ, ਭਾਈ ਚੜ੍ਹਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਆਦਿ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ | ਸ਼ਾਮ ਸਮੇਂ ਰਹਿਰਾਸ ਸਾਹਿਬ ਉਪਰੰਤ ਦੀਵਾਨ ਸਜਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਬਾਬਾ ਮੋਤੀ ਮਹਿਰਾ ਜੀ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਮਨੋਵਿਗਿਆਨਿਕਾਂ ਨੇ ਮੁਕੰਮਲ ਕੀਤੀ ਪ੍ਰਕਿਰਿਆ ਮੁਤਾਬਕ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ
Ad Position 24