27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸ਼ਹਿਰ ਦਾ ਕੋਈ ਵੀ ਕੋਨਾ ਸੀਵਰੇਜ ਸਿਸਟਮ ਤੋਂ ਵਾਂਝਾ ਨਹੀਂ ਰਹੇਗਾ-ਵਿਧਾਇਕ ਕਾਕਾ ਬਰਾੜ

Ad Position 21
No active advertisement
ਅਜੀਤ ਡੈਸਕ 30-12-2025
ਸ੍ਰੀ ਮੁਕਤਸਰ ਸਾਹਿਬ, 29 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਤੇ ਦੋ ਵਾਰ ਕੌਂਸਲਰ ਰਹੇ ਰਾਮ ਸਿੰਘ ਪੱਪੀ ਅੱਜ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਭਰਵਾਂ ਸਵਾਗਤ ਆਮ ਆਦਮੀ ਪਾਰਟੀ ਦੇ ਸੂਬਾ ਵਾਈਸ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕੀਤਾ ਗਿਆ | ਸਾਬਕਾ ਕੌਂਸਲਰ ਨੂੰ ਸ਼ਾਮਿਲ ਕਰਵਾਉਣ 'ਚ ਮੁੱਖ ਭੂਮਿਕਾ ਵਿਪਨ ਕੁਮਾਰ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਜਤਿੰਦਰ ਮਹੰਤ, ਸੋਨੂੰ ਛਾਬੜਾ ਤੇ ਬਲਵਿੰਦਰ ਗਰੋਵਰ ਵਲੋਂ ਨਿਭਾਈ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਰਾਮ ਸਿੰਘ ਪੱਪੀ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਉਨ੍ਹਾਂ ਦੇ ਤਜ਼ਰਬੇ ਦਾ ਪਾਰਟੀ ਨੂੰ ਬਹੁਤ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਜਿਹੜੀ ਸਮੱਸਿਆ ਤੋਂ ਪੀੜਤ ਸਨ, ਉਸ ਸਮੱਸਿਆ ਦਾ ਹੱਲ ਹੋ ਚੁੱਕਾ ਹੈ | ਸ਼ਹਿਰ ਦੇ ਸੀਵਰੇਜ਼ ਤੇ ਵਾਟਰ ਸਪਲਾਈ ਪਾਈਪ ਲਾਈਨ ਲਈ 138 ਕਰੋੜ ਰੁਪਏ ਦੀ ਗ੍ਰਾਂਟ ਆ ਚੁੱਕੀ ਹੈ, ਜਿਸ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦਾ ਕੋਈ ਵੀ ਕੋਨਾ ਸੀਵਰੇਜ਼ ਸਿਸਟਮ ਤੋਂ ਵਾਂਝਾ ਨਹੀਂ ਰਹੇਗਾ | ਇਸ ਮੌਕੇ ਸਾਬਕਾ ਕੌਂਸਲਰ ਰਾਮ ਸਿੰਘ ਪੱਪੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਿਲ ਹੋਏ ਹਨ ਤੇ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਦੇਣਗੇ | ਇਸ ਮੌਕੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਸੋਮਨਾਥ, ਰਾਜਿੰਦਰ ਸਿੰਘ, ਬਲਵਿੰਦਰ ਸਿੰਘ, ਰਾਜ ਕੁਮਾਰ, ਰਿਪੂ ਮੱਕੜ, ਪਰਮਜੀਤ ਸਿੰਘ, ਦੀਪਕ ਕਸਰੀਜਾ, ਛਿੰਦਰ ਸਿੰਘ, ਸਿਕੰਦਰ ਕੁਮਾਰ, ਰਜਨੀਸ਼ ਕੁਮਾਰ, ਭਗਵਾਨ ਦਾਸ, ਰਾਕੇਸ਼ ਬਜਾਜ, ਬਿੱਟੂ, ਭਜਨ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 5 ਸਕੂਲ ਚੁਣੇ ਗਏ <br/> ਅਗਲੀ ਖ਼ਬਰ ਮਾਤਾ ਸੁਰਜੀਤ ਕੌਰ ਯਾਦਗਾਰੀ ਦੂਜੀ ਅਥਲੈਟਿਕ ਮੀਟ ਕਰਵਾਈ
Ad Position 24