27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 5 ਸਕੂਲ ਚੁਣੇ ਗਏ <br/>

Ad Position 21
No active advertisement
ਅਜੀਤ ਡੈਸਕ 30-12-2025
ਸ੍ਰੀ ਮੁਕਤਸਰ ਸਾਹਿਬ, 29 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਕਾਊਾਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਦਿਸ਼ਾ-ਨਿਰਦੇਸ਼ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ (ਸ) ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਅਗਸਤ-ਸਤੰਬਰ ਮਹੀਨੇ 'ਚ ਗਰੀਨ ਸਕੂਲ ਆਡਿਟ ਕਰਵਾਇਆ ਗਿਆ | ਲਗਭਗ 210 ਸਕੂਲਾਂ ਨੇ ਆਨਲਾਈਨ ਪੋਰਟਲ 'ਤੇ ਵੱਖ-ਵੱਖ ਕੰਪੋਨੈਂਟਸ ਜਿਨ੍ਹਾਂ ਵਿਚ ਹਵਾ, ਪਾਣੀ, ਮਿੱਟੀ ਤੇ ਗਰੀਨ ਬੈਲਟ ਦੇ ਨਾਲ ਸੰਬੰਧਿਤ ਪ੍ਰਸ਼ਨ ਸਨ, ਨੂੰ ਸ਼ਾਮਿਲ ਕੀਤਾ ਗਿਆ | ਇਸ ਮੰਤਵ ਲਈ ਜੁਲਾਈ-ਅਗਸਤ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ ਇਸ ਸੰਬੰਧੀ ਵਰਕਸ਼ਾਪ ਵੀ ਲਗਾਈ ਗਈ ਸੀ | ਜ਼ਿਲ੍ਹੇ ਦੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਕੋਆਰਡੀਨੇਟਰ ਰਾਜਨ ਗੋਇਲ ਨੇ ਗੱਲਬਾਤ ਕਰਦੇ ਜ਼ਿਲ੍ਹੇ ਦੇ ਮੀਡੀਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੂੰ ਦੱਸਿਆ ਕਿ ਇਸ ਆਡਿਟ ਦਾ ਨਤੀਜੀ ਮਨਿਸਟਰੀ ਆਫ਼ ਫੋਰੈਸਟ ਵਲੋਂ ਐਲਾਨਿਆ ਗਿਆ, ਜਿਸ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 5 ਸਕੂਲ ਐਵਾਰਡ ਨੂੰ ਲੈਣ ਵਿਚ ਕਾਮਯਾਬ ਹੋਏ ਹਨ | ਇਨ੍ਹਾਂ 'ਚ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ, ਸਰਕਾਰੀ ਹਾਈ ਸਕੂਲ ਰਣਜੀਤਗੜ੍ਹ, ਸਰਕਾਰੀ ਹਾਈ ਸਕੂਲ ਧੂਲਕੋਟ ਅਤੇ ਸਰਕਾਰੀ ਹਾਈ ਸਕੂਲ ਰਹੂੜਿਆਂਵਾਲੀ ਚੁਣੇ ਗਏ, ਇਹ ਬਹੁਤ ਮਾਣ ਵਾਲੀ ਗੱਲ ਹੈ | ਹੁਣ ਇਨ੍ਹਾਂ ਪੰਜ ਸਕੂਲਾਂ ਦੇ ਮੁਖੀਆਂ ਤੇ ਈਕੋ ਕਲੱਬ ਇੰਚਾਰਜਾਂ ਨੂੰ ਅਗਲੇ ਮਹੀਨੇ ਦਿੱਲੀ ਵਿਚ ਨੈਸ਼ਨਲ ਪੱਧਰ 'ਤੇ ਹੋਣ ਵਾਲੇ ਈਵੈਂਟ 'ਚ ਸਨਮਾਨਿਤ ਕੀਤਾ ਜਾਵੇਗਾ | ਇਸ ਗ੍ਰੀਨ ਸਕੂਲ ਪ੍ਰੋਗਰਾਮ ਦਾ ਮੰਤਵ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਹੈ | ਪੰਜਾਬ ਸਟੇਟ ਕਾਊਾਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਜੁਆਇੰਟ ਡਾਇਰੈਕਟਰ ਡਾ. ਕੇ.ਐੱਸ. ਬਾਠ ਤੇ ਉਨ੍ਹਾਂ ਦੇ ਨਾਲ ਪ੍ਰਾਜੈਕਟ ਸਾਇੰਟਿਸਟ ਡਾ. ਮੰਦਾਕਨੀ ਠਾਕੁਰ ਵਲੋਂ ਵੀ ਸਾਰੇ ਜੇਤੂ ਸਕੂਲਾਂ ਨੂੰ ਵਧਾਈ ਦਿੱਤੀ | ਇਸ ਮੌਕੇ ਡੀ.ਈ.ਓ. ਜਸਪਾਲ ਮੋਂਗਾ ਡਿਪਟੀ ਡੀ.ਈ.ਓ. ਰਜਿੰਦਰ ਸੋਨੀ ਵਲੋਂ ਸਾਰੇ ਹੀ ਜੇਤੂ ਸਕੂਲਾਂ ਦੇ ਪਿ੍ੰਸੀਪਲਾਂ ਤੇ ਈਕੋ ਕਲੱਬ ਇੰਚਾਰਜਾਂ ਨੂੰ ਵਧਾਈ ਦਿੱਤੀ ਤੇ ਇਹ ਉਮੀਦ ਜਤਾਈ ਕਿ ਅਗਲੇ ਸਾਲ ਇਸ ਤੋਂ ਵੀ ਜ਼ਿਆਦਾ ਸਕੂਲ ਇਸ ਕੈਟਾਗਰੀ ਲਈ ਚੁਣੇ ਜਾਣਗੇ | ਕੋਆਰਡੀਨੇਟਰ ਰਾਜਨ ਗੋਇਲ ਨੇ ਦੱਸਿਆ ਕਿ ਇਹ ਆਡਿਟ ਸਕੂਲਾਂ ਨੂੰ ਵਾਤਾਵਰਨ ਸੰਬੰਧੀ ਜਾਗਰੂਕ ਕਰਨਾ ਤੇ ਵਿਦਿਆਰਥੀਆਂ 'ਚ ਜਾਗਰੂਕਤਾ ਪੈਦਾ ਕਰਨਾ ਹੁੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਘੀ ਮੇਲਾ ਕਾਨਫ਼ਰੰਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸ਼ਹਿਰ ਦਾ ਕੋਈ ਵੀ ਕੋਨਾ ਸੀਵਰੇਜ ਸਿਸਟਮ ਤੋਂ ਵਾਂਝਾ ਨਹੀਂ ਰਹੇਗਾ-ਵਿਧਾਇਕ ਕਾਕਾ ਬਰਾੜ
Ad Position 24