ਮੋਗਾ, 29 ਦਸੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਵਿਚ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਸਾਬਕਾ ਕੌਂਸਲਰ ਅਤੇ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਨੂੰ ਕਾਬੂ ਕਰ ਲਿਆ | ਅੱਜ ਇਸ ਸਬੰਧੀ ਐਸ.ਪੀ.ਆਈ. ਬਾਲ ਕਿ੍ਸ਼ਨ ਸਿੰਗਲਾ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਪਾਇਆ ਗਿਆ ਕਿ ਨਰਿੰਦਰਪਾਲ ਸਿੰਘ ਸਿੱਧੂ ਤੇ ਫਾਇਰਿੰਗ ਸੁਖਦੇਵ ਸਿੰਘ ਉਰਫ਼ ਸੇਬੂ, ਜਗਮੋਹਣ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਨੇ ਆਪਣੇ ਸ਼ੂਟਰਾਂ ਹਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਤਲਵੰਡੀ ਭੰਗੇਰੀਆਂ ਅਤੇ ਮਨਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਹਾਲ ਆਬਾਦ ਸਹਿ ਜਲਾਲਪੁਰ ਰਾਹੀ ਕਰਵਾਈ ਸੀ ਤੇ ਫਾਇਰਿੰਗ ਕਰਨ ਵਾਲੇ ਉਕਤ ਦੋਵਾਂ ਨੂੰ ਗਿ੍ਫ਼ਤਾਰ ਕਰਕੇ ਵਾਰਦਾਤ ਵਿਚ ਵਰਤੇ ਦੋ ਪਿਸਟਲ ਇਕ 30 ਬੋਰ ਅਤੇ ਇਕ 32 ਬੋਰ ਵੀ ਬਰਾਮਦ ਕਰ ਲਏ ਗਏ ਅਤੇ ਇਸ ਮਾਮਲੇ ਵਿਚ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਸੱਤ ਹੋਰ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ | ਐਸ.ਪੀ. ਬਾਲ ਕਿ੍ਸ਼ਨ ਸਿੰਗਲਾ ਨੇ ਦੱਸਿਆ ਕਿ ਗਿ੍ਫ਼ਤਾਰ ਸ਼ੂਟਰਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ | ਇਸ ਮੌਕੇ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ, ਡੀ.ਐਸ.ਪੀ. ਸੁਖਅੰਮਿ੍ਤ ਸਿੰਘ, ਸੀ.ਆਈ.ਏ. ਸਟਾਫ਼ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਤੇ ਹੋਰ ਹਾਜ਼ਰ ਸਨ |