27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ

Ad Position 21
No active advertisement
ਅਜੀਤ ਡੈਸਕ 30-12-2025
ਸਾਦਿਕ, 29 ਦਸੰਬਰ (ਆਰ.ਐਸ.ਧੁੰਨਾ)-ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਯੂਥ ਕਲੱਬ ਸਾਦਿਕ ਵਲੋਂ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ ਜਿਸ 'ਚ ਕਰੀਬ 97 ਬੱਚਿਆਂ ਨੇ ਭਾਗ ਲਿਆ | ਇਸ ਕੈਂਪ 'ਚ ਡ੍ਰੀਮਜ਼ ਅਚੀਵਰ ਇਮੀਗ੍ਰੇਸ਼ਨ ਸਾਦਿਕ ਵਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਸਬੰਧੀ ਸਿੱਖਿਆ ਦਿੱਤੀ | ਕੈਂਪ ਦੇ ਅਖੀਰਲੇ ਦਿਨ ਬੱਚਿਆਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ ਤੇ ਨਾਲ ਹੀ ਸਿੱਖ ਇਤਿਹਾਸ ਨਾਲ ਸਬੰਧਿਤ ਲਿਖਤੀ ਪ੍ਰੀਖਿਆ ਵੀ ਲਈ ਗਈ | ਜਿਸ 'ਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਅੱਵਲ ਆਉਣ ਵਾਲੇ ਬੱਚਿਆਂ ਨੂੰ ਇਨਾਮ ਤੇ ਸਰਟੀਫਿਕੇਟ ਦਿੱਤੇ ਗਏ | ਪ੍ਰੀਖਿਆ 'ਚ ਜਸ਼ਨਪ੍ਰੀਤ ਕੌਰ ਸਪੁੱਤਰੀ ਜਸਵੀਰ ਸਿੰਘ ਨੇ ਪਹਿਲਾ, ਅਰਸ਼ਦੀਪ ਕੁਮਾਰ ਸਪੁੱਤਰ ਸੰਜੀਵ ਕੁਮਾਰ ਨੇ ਦੂਸਰਾ ਅਤੇ ਏਕਮਪ੍ਰੀਤ ਸਿੰਘ ਸਪੁੱਤਰ ਸੁਖਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸੁੰਦਰ ਦਸਤਾਰ ਮੁਕਾਬਲਿਆਂ 'ਚ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ 'ਚੋਂ ਜਸਪਾਲ ਸਿੰਘ ਸਪੁੱਤਰ ਅਮਰੀਕ ਸਿੰਘ ਨੇ ਪਹਿਲਾ, ਅਰਸ਼ਦੀਪ ਸਿੰਘ ਸਪੁੱਤਰ ਹਰਜੀਤ ਸਿੰਘ ਦੂਜਾ ਤੇ ਮਨਰਾਜ ਸਿੰਘ ਸਪੁੱਤਰ ਨਿਰਮਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿਚੋਂ ਇਸ਼ਮੀਤ ਸਿੰਘ ਸਪੁੱਤਰ ਗੁਰਪ੍ਰੀਤ ਸਿੰਘ ਨੇ ਪਹਿਲਾ, ਅਕਾਸ਼ਦੀਪ ਸਿੰਘ ਸਪੁੱਤਰ ਮਹਿੰਦਰ ਸਿੰਘ ਨੇ ਦੂਜਾ ਤੇ ਏਕਮਪ੍ਰੀਤ ਸਿੰਘ ਸਪੁੱਤਰ ਸੁਖਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਲੜਕੀਆਂ ਦੇ ਹੋਏ ਸੁੰਦਰ ਦੁਮਾਲੇ ਸਜਾਉਣ ਦੇ ਮੁਕਾਬਲਿਆਂ 'ਚ ਲਵਵੀਰ ਕੌਰ ਸਪੁੱਤਰੀ ਜਸਵੀਰ ਸਿੰਘ ਨੇ ਪਹਿਲਾ, ਹੁਸਨਵੀਰ ਕੌਰ ਸਪੁੱਤਰੀ ਬਿੱਕਰ ਸਿੰਘ ਨੇ ਦੂਜਾ ਤੇ ਮਨਪ੍ਰੀਤ ਕੌਰ ਸਪੁੱਤਰੀ ਜਸਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਕੈਂਪ 'ਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਨੂੰ ਡ੍ਰੀਮਜ਼ ਅਚੀਵਰ ਇਮੀਗ੍ਰੇਸ਼ਨ ਵਲੋਂ ਸਕੂਲੀ ਬੈਗ ਤੇ ਕਲੱਬ ਵਲੋਂ ਮੈਡਲ, ਸਰਟੀਫਿਕੇਟ ਵੰਡੇ ਗਏ | ਕਲੱਬ ਪ੍ਰਧਾਨ ਸਤਨਾਮ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਤਨਾਮ ਸਿੰਘ ਕਲੱਬ ਪ੍ਰਧਾਨ, ਹਰਪ੍ਰੀਤ ਸਿੰਘ ਡ੍ਰੀਮਜ਼ ਅਚੀਵਰ ਇਮੀਗ੍ਰੇਸ਼ਨ, ਅਮਰਜੀਤ ਸਿੰਘ, ਰੂਪ ਸਿੰਘ ਢਿੱਲੋਂ, ਆਲ਼ਮਜੀਤ ਸਿੰਘ, ਤੇਜਿੰਦਰ ਵਿੱਕੀ, ਤਰੁਣਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮੋਹਿਤ ਕੁਮਾਰ, ਪੰਕਜ ਬਜਾਜ, ਗੁਰਪ੍ਰੀਤ ਗੋਪੀ, ਰਾਜਪ੍ਰੀਤ ਰਾਜੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀ ਰੋੜੀ ਲਗਾਤਾਰ ਦੂਜੇ ਸਾਲ ਚੁਣਿਆ ਗਿਆ 'ਗ੍ਰੀਨ ਸਕੂਲ'
Ad Position 24