30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਰੁਪਿੰਦਰ ਸਿੰਘ ਬਾਠ ਨੇ ਨਾਇਬ ਤਹਿਸੀਲਦਾਰ ਗਿੱਦੜਬਾਹਾ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 31-12-2025
ਗਿੱਦੜਬਾਹਾ, 30 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਵਿਵਾਦਾਂ ਵਿਚ ਚੱਲੀ ਆ ਰਹੀ ਤਹਿਸੀਲ ਗਿੱਦੜਬਾਹਾ ਵਿਖੇ ਹੁਣ ਰੁਪਿੰਦਰ ਸਿੰਘ ਬਾਠ ਨੂੰ ਨਾਇਬ ਤਹਿਸੀਦਾਰ ਦਾ ਅਹੁਦੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਗਿੱਦੜਬਾਹਾ ਦੇ ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ ਦੋ ਦਿਨਾਂ ਬਾਅਦ ਸੇਵਾ ਮੁਕਤ ਹੋ ਰਹੇ ਹਨ ਅਤੇ ਕੁਝ ਦਿਨਾਂ ਤੋਂ ਉਹ ਛੁੱਟੀ 'ਤੇ ਹੋਣ ਕਰਕੇ ਆਮ ਲੋਕਾਂ ਨੂੰ ਆਪਣੀਆਂ ਜ਼ਮੀਨਾਂ, ਪਲਾਟਾਂ ਆਦਿ ਦੀਆਂ ਰਜਿਸਟਰੀਆਂ ਅਤੇ ਹੋਰ ਕਾਨੂੰਨੀ ਦਸਤਾਵੇਜ਼ ਤਿਆਰ ਕਰਵਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇੱਥੋਂ ਦੇ ਤਹਿਸੀਲਦਾਰ ਦੀ ਆਸਾਮੀ ਵੀ ਖ਼ਾਲੀ ਪਈ ਹੈ, ਕਿਉਂਕਿ ਉਹ ਵੀ ਕੁਝ ਸਮਾਂ ਪਹਿਲਾਂ ਸੇਵਾ ਮੁਕਤ ਹੋ ਗਏ ਸਨ ਅਤੇ ਉਨ੍ਹਾਂ ਦੀ ਜਗ੍ਹਾ 'ਤੇ ਅਧਿਕਾਰੀ ਦੀ ਤਾਇਨਾਤੀ ਨਹੀਂ ਕੀਤੀ ਗਈ | ਵਿਭਾਗੀ ਅਹਿਮ ਸੂਤਰਾਂ ਦਾ ਕਹਿਣਾ ਹੈ ਕਿ ਸਿਆਸੀ ਦਖ਼ਲਅੰਦਾਜ਼ੀ ਜ਼ਿਆਦਾ ਹੋਣ ਕਰਕੇ ਅਕਸਰ ਕੋਈ ਅਧਿਕਾਰੀ ਇਥੇ ਆਉਣ ਲਈ ਤਿਆਰ ਨਹੀਂ ਹੈ | ਰਜਿਸਟਰੀਆਂ ਦਾ ਕੰਮਕਾਜ ਅਕਸਰ ਹੀ ਵਿਵਾਦਾਂ ਵਿਚ ਰਿਹਾ ਹੈ | ਆਪਣੀਆਂ ਰਜਿਸਟਰੀਆਂ ਕਰਵਾਉਣ ਲਈ ਰੋਜ਼ਾਨਾ ਵੱਡੀ ਗਿਣਤੀ ਵਿਚ ਆ ਰਹੇ ਲੋੜਵੰਦਾਂ ਵਲੋਂ ਬੀਤੇ ਦਿਨੀਂ ਮੀਡੀਆ ਸਾਹਮਣੇ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ ਸਨ ਅਤੇ 'ਅਜੀਤ' ਵਲੋਂ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ ਸੀ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੁਪਿੰਦਰ ਸਿੰਘ ਬਾਠ ਦੀ ਨਾਇਬ ਤਹਿਸੀਲਦਾਰ ਵਜੋਂ ਤਾਇਨਾਤੀ ਕਰ ਦਿੱਤੀ ਗਈ ਹੈ | ਰੁਪਿੰਦਰ ਸਿੰਘ ਬਾਠ ਨੇ ਕਿਹਾ ਕਿ ਉਹ ਕਿਸੇ ਵੀ ਲੋੜਵੰਦ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ ਅਤੇ ਕਾਨੂੰਨ ਅਨੁਸਾਰ ਹਰ ਕਿਸੇ ਦਾ ਕੰਮ ਜਲਦੀ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਜ਼ਰੂਰਤਮੰਦ ਪਰਿਵਾਰਾਂ ਨੂੰ ਕੰਬਲ ਅਤੇ ਰਾਸ਼ਨ ਵੰਡਿਆ ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਵਲੋਂ ਈ-ਰਿਕਸ਼ਾ ਚਾਲਕਾਂ ਨੂੰ ਤਾੜਨਾ
Ad Position 24