ਫ਼ਰੀਦਕੋਟ, 30 ਦਸੰਬਰ (ਸਤੀਸ਼ ਬਾਗ਼ੀ)-ਰਾਗੀ ਗ੍ਰੰਥੀ ਸਭਾ, ਸਰਬ ਰੋਗ ਕਾ ਅਉਖਦ ਨਾਮ ਮਿਸ਼ਨ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਅਤੇ ਹੋਰ ਧਾਰਮਿਕ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਮਦ 'ਤੇ ਆਤਮ ਰਸ ਕੀਰਤਨ ਸਮਾਗਮ 31 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਘੰਟਾ ਘਰ ਫ਼ਰੀਦਕੋਟ ਵਿਖੇ ਸ਼ਾਮ 7 ਵਜੇ ਤੋਂ ਰਾਤ 12.15 ਵਜੇ ਤੱਕ ਕਰਵਾਇਆ ਜਾਵੇਗਾ | ਇਸ ਮੌਕੇ ਭਾਈ ਜਗਦੀਪ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਅਰਾ ਸ੍ਰੀ ਗੁਰੂ ਸਿੰਘ ਸਭਾ ਫ਼ਰੀਦਕੋਟ, ਭਾਈ ਗੁਰਸੇਵਕ ਸਿੰਘ ਜ਼ੀਰਾ ਹਜ਼ੂਰੀ ਰਾਗੀ ਟਿੱਲਾ ਬਾਬਾ ਫ਼ਰੀਦ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਦਾ ਜਥਾ, ਭਾਈ ਗੁਰਪ੍ਰੀਤ ਸਿੰਘ ਜੀ ਖ਼ਾਲਸਾ ਫ਼ਰੀਦਕੋਟ ਵਾਲੇ ਅਤੇ ਭਾਈ ਰਣਜੋਧ ਸਿੰਘ ਜੀ ਕੈਨੇਡਾ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ | ਇਸ ਮੌਕੇ ਬਰੈੱਡ, ਪਕੌੜਿਆਂ, ਜਲੇਬੀਆਂ, ਕੌਫੀ ਅਤੇ ਗੁੜ ਵਾਲੀ ਚਾਹ ਦਾ ਲੰਗਰ ਵਰਤਾਇਆ ਜਾਵੇਗਾ |