ਜੈਤੋ, 30 ਦਸੰਬਰ (ਗੁਰਚਰਨ ਸਿੰਘ ਗਾਬੜੀਆ, )-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਮਨ ਸਪੁੱਤਰ ਅਮਨਦੀਪ ਸ਼ਰਮਾ ਵਾਸੀ ਜੈਤੋ ਨੇ ਐੱਸ.ਬੀ.ਕੇ.ਐਫ਼ 13ਵੀਆਂ ਰਾਸ਼ਟਰੀ ਖੇਡਾਂ 2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ਵਿਚ ਜੈਵਲਿਨ ਥਰੋ, ਡਿਸਕਸ ਥਰੋ ਅਤੇ ਸ਼ਾਟ ਪੁੱਟ ਮੁਕਾਬਲਿਆਂ ਵਿਚ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਹ ਰਾਸ਼ਟਰੀ ਖੇਡ ਮੁਕਾਬਲਾ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿਖੇ ਕਰਵਾਇਆ ਗਿਆ ਸੀ | ਗੁਰਮਨ ਦੀ ਇਸ ਸ਼ਾਨਦਾਰ ਕਾਮਯਾਬੀ ਵਿਚ ਉਸਦੇ ਕੋਚ ਅਰਸ਼ਨੂਰ ਮੁਹੰਮਦ ਦੀ ਮਹੱਤਵਪੂਰਨ ਭੂਮਿਕਾ ਰਹੀ | ਇਸ ਉਪਲਬਧੀ 'ਤੇ ਪਿ੍ੰਸੀਪਲ ਸੁਖਵੀਰ ਕੌਰ ਨੇ ਗੁਰਮਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਸਦੀ ਲਗਨ, ਮਿਹਨਤ, ਅਨੁਸ਼ਾਸਨ ਅਤੇ ਦਿ੍ੜ ਨਿਸ਼ਚੇ ਦਾ ਨਤੀਜਾ ਹੈ | ਉਨ੍ਹਾਂ ਗੁਰਮਨ ਦੇ ਉੱਜਵਲ ਭਵਿੱਖ ਅਤੇ ਹੋਰ ਵੱਡੀਆਂ ਉਪਲਬਧੀਆਂ ਦੀ ਕਾਮਨਾ ਕੀਤੀ | ਗੁਰਮਨ ਦੀ ਇਸ ਕਾਮਯਾਬੀ ਨਾਲ ਪਰਿਵਾਰ, ਖੇਡ ਪ੍ਰੇਮੀਆਂ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਵਿਧਾਇਕ ਅਮਲੋਕ ਸਿੰਘ ਨੇ ਗੁਰਮਨ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰੇ ਵੱਡੀਆਂ ਮੱਲਾਂ ਮਾਰਨ ਵਾਲੇ ਇਸ ਵਿਦਿਆਰਥੀ ਤੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਸਿੱਖ ਲੈਣੀ ਚਾਹੀਦੀ ਹੈ |