ਫ਼ਰੀਦਕੋਟ, 30 ਦਸੰਬਰ (ਸਤੀਸ਼ ਬਾਗ਼ੀ)-ਕਲਮਾਂ ਦੇ ਰੰਗ ਵੈਲਫ਼ੇਅਰ ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਕਾਮਰੇਡ ਸ਼ਹੀਦ ਅਮੋਲਕ ਸਿੰਘ ਭਵਨ ਵਿਖੇ ਹੋਈ | ਜਿਸ ਵਿਚ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਵੱਖ ਵੱਖ ਖੇਤਰਾਂ ਵਿਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਧੀਆਂ ਦਾ ਸਨਮਾਨ ਸੁਸਾਇਟੀ ਵਲੋਂ 11 ਜਨਵਰੀ ਦਿਨ ਐਤਵਾਰ ਨੂੰ ਕਾਮਰੇਡ ਸ਼ਹੀਦ ਅਮੋਲਕ ਸਿੰਘ ਭਵਨ ਫ਼ਰੀਦਕੋਟ ਵਿਖੇ ਕੀਤਾ ਜਾਵੇਗਾ | ਇਸ ਸਮਾਗਮ ਦੀ ਸ਼ੁਰੂਆਤ ਲੋਹੜੀ ਬਾਲ ਕੇ ਕੀਤੀ ਜਾਵੇਗੀ | ਸੁਸਾਇਟੀ ਦੇ ਪ੍ਰਧਾਨ ਸ਼ਿਵਨਾਥ ਦਰਦੀ ਨੇ ਦੱਸਿਆ ਕਿ ਅਜਿਹੇ ਚੰਗੇਰੇ ਕਾਰਜਾਂ ਲਈ ਸਾਡੀ ਸੁਸਾਇਟੀ ਹਮੇਸ਼ਾ ਮੁਹਰਲੀ ਕਤਾਰ ਵਿਚ ਖੜੀ ਹੈ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਪ੍ਰੋਫ਼ੈਸਰ ਬੀਰ ਇੰਦਰ ਸਰਾਂ, ਮੀਤ ਪ੍ਰਧਾਨ ਲੋਕ ਗਾਇਕ ਰਾਜ ਗਿੱਲ ਭਾਣਾ, ਕਾਨੂੰਨੀ ਸਲਾਹਕਾਰ ਐਡਵੋਕੇਟ ਪਰਦੀਪ ਅਟਵਾਲ, ਕਾਮਰੇਡ ਵੀਰ ਸਿੰਘ ਕੰਮੇਆਣਾ ਅਤੇ ਬਲਕਾਰ ਸਿੰਘ ਸਹੋਤਾ ਵੀ ਹਾਜ਼ਰ ਸਨ |