ਗਿੱਦੜਬਾਹਾ, 30 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਨਿਰੰਕਾਰੀ ਭਵਨ ਦੇ ਨਜ਼ਦੀਕ ਖੜ੍ਹਾ ਇਕ ਟਰੱਕ ਚੋਰੀ ਹੋ ਗਿਆ, ਜਿਸ ਸੰਬੰਧੀ ਥਾਣਾ ਗਿੱਦੜਬਾਹਾ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪਵਨ ਕੁਮਾਰ ਪੁੱਤਰ ਹੰਸ ਰਾਜ ਵਾਸੀ ਲਛਮਣ ਕਾਲੋਨੀ ਗਿੱਦੜਬਾਹਾ ਨੇ ਦੱਸਿਆ ਕਿ ਉਹ ਆਪਣੇ ਟਰੱਕ ਨੰਬਰ ਆਰ.ਜੇ. 13 ਜੀ.ਬੀ. 9403 ਨੂੰ ਨਿਰੰਕਾਰੀ ਭਵਨ ਦੇ ਨਜ਼ਦੀਕ ਖੜ੍ਹਾ ਕਰਦਾ ਹੈ | ਬੀਤੇ ਦਿਨ ਜਦੋਂ ਉਹ ਟਰੱਕ ਪਾਸ ਗੇੜਾ ਮਾਰਨ ਗਿਆ ਤਾਂ ਉਸ ਦਾ ਟਰੱਕ ਉਕਤ ਜਗ੍ਹਾ 'ਤੇ ਮੌਜੂਦ ਨਹੀਂ ਸੀ, ਜਿਸ ਨੂੰ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਿਆ ਗਿਆ ਸੀ | ਉਸ ਨੇ ਦੱਸਿਆ ਕਿ ਆਪਣੇ ਟਰੱਕ ਸੰਬੰਧੀ ਕਾਫ਼ੀ ਪੁੱਛ ਪੜਤਾਲ ਤੇ ਤਲਾਸ਼ ਕੀਤੀ, ਪ੍ਰੰਤੂ ਟਰੱਕ ਨਹੀਂ ਮਿਲਿਆ | ਥਾਣਾ ਗਿੱਦੜਬਾਹਾ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ |