ਮਿ੍ਤਕ ਅਧਿਆਪਕ ਜੋੜੇ ਦੇ ਪਰਿਵਾਰ ਪ੍ਰਤੀ ਦਿਖਾਈ ਗੈਰ ਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਦੇ ਵਿਰੋਧ 'ਚ ਕੱਢਿਆ ਮੋਮਬੱਤੀ ਮਾਰਚ
ਅਜੀਤ ਡੈਸਕ
31-12-2025
•ਅਧਿਆਪਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਅਤੇ ਹਲਕਾ ਵਿਧਾਇਕ ਦੇ ਰਵੱਈਏ ਦੀ ਕੀਤੀ ਨਿਖੇਧੀ
ਨਿਹਾਲ ਸਿੰਘ ਵਾਲਾ, 30 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਿਛਲੇ ਦਿਨੀਂ ਸੂਬੇ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਮਾੜੇ ਪ੍ਰਬੰਧਾਂ ਦੀ ਘਾਟ ਕਾਰਨ ਮੌਤ ਦੀ ਭੇਟ ਚੜੇ ਅਧਿਆਪਕ ਜੋੜੇ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕ ਜਥੇਬੰਦੀਆਂ ਦੇ ਫ਼ੈਸਲੇ ਤਹਿਤ ਜਸਕਰਨ ਸਿੰਘ ਭੁੱਲਰ ਦੇ ਪੜ੍ਹਾਉਣ ਵਾਲੇ ਸਟੇਸ਼ਨ ਪਿੰਡ ਖੋਟੇ ਵਿਖੇ ਪੱੁਜ ਕੇ ਜ਼ਿਲ੍ਹੇ ਦੀਆਂ ਸੰਘਰਸ਼ੀ ਅਧਿਆਪਕ, ਕਿਸਾਨ, ਮਜ਼ਦੂਰ ਜਥੇਬੰਦੀਆਂ ਅਤੇ ਪਿੰਡ ਖੋਟੇ ਦੇ ਲੋਕਾਂ ਵਲੋਂ ਪੰਜਾਬ ਸਰਕਾਰ ਵਲੋਂ ਮਿ੍ਤਕ ਅਧਿਆਪਕ ਜੋੜੇ ਦੇ ਪਰਿਵਾਰ ਪ੍ਰਤੀ ਦਿਖਾਈ ਗੈਰ ਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਦੇ ਵਿਰੋਧ 'ਚ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮੌਕੇ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਬੀ.ਐਡ. ਫ਼ਰੰਟ ਤੋਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਜੀ.ਟੀ.ਯੂ. ਤੋਂ ਗੁਰਪ੍ਰੀਤ ਅੰਮੀਵਾਲ, ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭਜਨ ਸਿੰਘ, ਸੂਬਾ ਸਕੱਤਰ ਸੁਰਿੰਦਰ ਰਾਮ ਕੁੱਸਾ, ਈ.ਟੀ.ਯੂ. ਤੋਂ ਸੁਰਿੰਦਰ ਸ਼ਰਮਾ, ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਤੋਂ ਹਰਜਿੰਦਰ ਪੁਰਾਣੇ ਵਾਲਾ, ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪ੍ਰਾਪਰਟੀ ਦੀ ਸਰਕਾਰ ਦਾ ਮੁੱਖ ਮੰਤਰੀ ਆਪਣੀਆਂ ਸਟੇਜਾਂ ਉੱਪਰ ਅਧਿਆਪਕ ਦਾ ਮੁੰਡਾ ਅਖਵਾਉਣ ਵਾਲਾ ਅੱਜ ਖ਼ੁਦ ਹੀ ਮਿ੍ਤਕ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਮਿਲ ਕੇ ਦਿਲਾਸਾ ਤਾਂ ਕੀ ਦੇਣਾ ਸੀ ਬਲ ਕਿ ਉਨ੍ਹਾਂ ਦਾ ਕੋਈ ਕੈਬਨਿਟ ਮੰਤਰੀ ਵੀ ਭੋਗ 'ਤੇ ਦਿਖਾਈ ਨਹੀਂ ਦਿੱਤਾ | ਬਲਾਕ ਪ੍ਰਧਾਨ ਅਮਨਦੀਪ ਸਿੰਘ ਮਾਛੀਕੇ, ਜਨ. ਸਕੱਤਰ ਗੁਰਮੀਤ ਸਿੰਘ ਝੋਰੜਾ, ਗੁਰਮੀਤ ਸਿੰਘ ਢੋਲੇਵਾਲ, ਸੁਖਵਿੰਦਰ ਸਿੰਘ ਘੋਲੀਆ, ਰਾਜਿੰਦਰ ਸਿੰਘ ਭੋਲਾ, ਭਾਕਿਯੂ ਦੇ ਸੁਖਵੰਤ ਸਿੰਘ, ਭਾਕਿਯੂ ਏਕਤਾ ਦੇ ਸਰਬਜੀਤ ਸਿੰਘ, ਜਗਮੀਤ ਸਿੰਘ ਲੁਹਾਰਾ, ਗੁਰਮੇਲ ਸਿੰਘ ਬਿਜਲੀ ਬੋਰਡ ਆਦਿ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਗੈਰ -ਸੰਵੇਦਨਸ਼ੀਲ ਰਵੱਈਏ 'ਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਨਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਾ ਹੀ ਹਲਕਾ ਵਿਧਾਇਕ ਵਲੋਂ ਪਰਿਵਾਰ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੰੁਚਾਉਣ ਦੀ ਕੋਈ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮਿ੍ਤਕ ਅਧਿਆਪਕ ਜੋੜੇ ਦੇ ਪਰਿਵਾਰ ਮੈਂਬਰਾਂ ਨੂੰ ਕੋਈ ਇਨਸਾਫ਼ ਨਹੀਂ ਮਿਲਦਾ ਅਤੇ ਸਰਕਾਰ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਅਤੇ ਬੱਚਿਆਂ ਨੂੰ ਸਰਕਾਰੀ ਨੌਕਰੀ ਦਾ ਪ੍ਰਬੰਧ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕੁਲਵੰਤ ਸਿੰਘ ਪੱਤੋ, ਨਵਦੀਪ ਸਿੰਘ ਧੂੜਕੋਟ, ਜਸਵੰਤ ਸਿੰਘ ਪੱਤੋ, ਸਤਪਾਲ ਸਿੰਘ, ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਸ਼ਿੰਗਾਰਾ ਸਿੰਘ ਸੈਦੋਕੇ, ਗੁਰਵਿੰਦਰ ਸਿੰਘ ਖੋਟੇ, ਹੈੱਡਮਾਸਟਰ ਭੁਪਿੰਦਰ ਸਿੰਘ, ਹੈੱਡਮਾਸਟਰ ਪ੍ਰਮੋਦ ਗੁਪਤਾ, ਪਿ੍ੰਸੀਪਲ ਗੁਰਸੇਵਕ ਸਿੰਘ ਪੱਤੋ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ ਆਦਿ ਅਧਿਆਪਕ ਆਗੂ ਤੇ ਪਿੰਡ ਦੇ ਲੋਕ ਮੋਮਬੱਤੀ ਮਾਰਚ 'ਚ ਸ਼ਾਮਲ ਸਨ |