28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਠੰਢ ਦੌਰਾਨ ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣ ਦੀ ਲੋੜ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 31-12-2025
ਸ੍ਰੀ ਮੁਕਤਸਰ ਸਾਹਿਬ, 30 ਦਸੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਠੰਡ ਦੇ ਮੌਸਮ ਦੌਰਾਨ ਬਿਮਾਰ ਹੋਣ ਤੋਂ ਬਚਣ ਲਈ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਰਾਜ ਕੁਮਾਰ ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਠੰਡ ਪੈ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਜ਼ਿਆਦਾ ਠੰਡ ਵਧ ਸਕਦੀ ਹੈ | ਇਸ ਸੰਬੰਧ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਠੰਡ ਨਾਲ ਸਿਹਤ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਖੰਘ, ਜੁਕਾਮ, ਨਿਮੂਨੀਆ, ਸਰੀਰ ਵਿਚ ਖ਼ੂਨ ਦਾ ਪ੍ਰਵਾਹ ਘੱਟ ਜਾਣਾ ਆਦਿ ਪੈਦਾ ਹੋ ਸਕਦੀਆਂ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਲਾਹ ਦਿੱਤੀ ਕਿ ਠੰਡ ਦੌਰਾਨ ਪੂਰੀ ਤਰ੍ਹਾਂ ਸਰੀਰ ਢੱਕਦੇ ਗਰਮ ਕੱਪੜੇ ਜਿਵੇਂ ਕੋਟ, ਦਸਤਾਨੇ, ਟੋਪੀ, ਮਫ਼ਲਰ, ਜੁਰਾਬਾਂ ਅਤੇ ਬੂਟ ਪਾਏ ਜਾਣ | ਇਸ ਤੋਂ ਇਲਾਵਾ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਪੌਸ਼ਟਿਕ ਆਹਾਰ ਵਰਤੋਂ ਜ਼ਿਆਦਾ ਕੀਤੀ ਜਾਵੇ | ਖਾਣ-ਪੀਣ ਲਈ ਗਰਮ ਵਸਤੂਆਂ ਦਾ ਇਸਤੇਮਾਲ ਕੀਤਾ ਜਾਵੇ ਤੇ ਸ਼ਰਾਬ ਪੀਣ ਤੋਂ ਪ੍ਰਹੇਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਠੰਡ ਦੌਰਾਨ ਕਰੋਨਿਕ ਬਿਮਾਰੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਸਾਹ ਦੀ ਤਕਲੀਫ਼ ਦੇ ਮਰੀਜ਼, ਦਿਲ ਦੀਆਂ ਬਿਮਾਰੀਆਂ ਦੇ ਮਰੀਜ਼, ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ, ਗਰਭਵਤੀ ਮਾਵਾਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ, ਕਿਉਂਕਿ ਉਨ੍ਹਾਂ ਨੂੰ ਅਜਿਹੇ ਵਿਚ ਵਧੇਰੇ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੁੰਦੀ ਹੈ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਜ਼ੁਰਗਾਂ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ | ਬਜ਼ੁਰਗਾਂ ਦੀ ਓ.ਪੀ.ਡੀ. ਪਰਚੀ ਪਹਿਲ ਦੇ ਆਧਾਰ 'ਤੇ ਕੱਟੀ ਜਾਂਦੀ ਹੈ ਅਤੇ ਡਾਕਟਰਾਂ ਵਲੋਂ ਵੀ ਬਜ਼ੁਰਗਾਂ ਦਾ ਪਹਿਲ ਦੇ ਆਧਾਰ 'ਤੇ ਚੈੱਕਅਪ ਕਰਕੇ ਇਲਾਜ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋੜੀਂਦੀਆਂ ਜ਼ਰੂਰੀ ਦਵਾਈਆਂ ਅਤੇ ਸਾਜੋ-ਸਾਮਾਨ ਸਾਰੇ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਹੈ | ਇਸ ਸਮੇਂ ਸੁਖਮੰਦਰ ਸਿੰਘ ਬਰਾੜ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਠੰਡ ਦੌਰਾਨ ਗਰਮ ਕੱਪੜੇ ਪਾਓ, ਜਿਨ੍ਹਾਂ ਸੰਭਵ ਹੋ ਸਕੇ ਘਰ ਵਿਚ ਹੀ ਰਹੋ, ਠੰਡਾ ਪਾਣੀ ਨਾ ਪਿਉ, ਯਾਤਰਾ ਤੋਂ ਪ੍ਰਹੇਜ ਕਰੋ ਅਤੇ ਆਪਣੇ-ਆਪ ਨੂੰ ਸੁੱਕਾ ਰੱਖਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਮੇਲਾ ਪੀਰਾਂ ਦਾ 'ਇਕ ਸ਼ਾਮ ਪੀਰਾਂ ਦੇ ਨਾਮ' ਅੱਜ
Ad Position 24