28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 31-12-2025
ਸ੍ਰੀ ਮੁਕਤਸਰ ਸਾਹਿਬ, 30 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਨਿੱਕੇ ਤੇ ਵੱਡੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਧਾਰਮਿਕ ਵਿਚਾਰ ਅਤੇ ਸ਼ਹੀਦੀ ਦੇ ਇਤਿਹਾਸ 'ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ | ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸ਼ਹੀਦੀ ਦੇ ਪ੍ਰਸੰਗਾਂ 'ਤੇ ਭਾਸ਼ਣ, ਕਵਿਤਾਵਾਂ ਤੇ ਸ਼ਬਦ ਗਾਇਨ ਪੇਸ਼ ਕੀਤੇ ਗਏ | ਮੈਨੈਜਿੰਗ ਡਾਇਰੈਕਟਰ ਸੁਖਰਾਜ ਕੌਰ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ, ਬਹਾਦਰੀ ਤੇ ਧਰਮ ਪ੍ਰਤੀ ਨਿਸ਼ਠਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਐੱਮ.ਡੀ. ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪਿ੍ੰਸੀਪਲ ਜਯੋਤੀ ਗੁੰਬਰ, ਸਮੂਹ ਸਟਾਫ਼ ਮੈਂਬਰ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਤੋਂ ਇਲਾਵਾ ਵੈਨ ਡਰਾਈਵਰਾਂ ਵਲੋਂ ਵੀ ਦੁੱਧ ਦਾ ਲੰਗਰ ਲਗਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਲੋਂ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ <br/> ਅਗਲੀ ਖ਼ਬਰ ਠੰਢ ਦੌਰਾਨ ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣ ਦੀ ਲੋੜ-ਸਿਵਲ ਸਰਜਨ
Ad Position 24