ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਤੇਜ਼ ਬਾਰਿਸ਼ ਕਾਰਨ ਨਜ਼ਦੀਕੀ ਪਿੰਡ ਝਬੇਲਵਾਲੀ ਦੇ ਇਕ ਕਿਸਾਨ ਦੇ ਘਰ ਬਣੇ ਬੱਕਰੀ ਫਾਰਮ ਦੀ ਛੱਤ ਡਿੱਗਣ ਨਾਲ ਹੋਏ ਵੱਡੇ ਨੁਕਸਾਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਤੇ ਜਥੇ. ਹੀਰਾ ਸਿੰਘ ਚੜੇਵਾਨ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਅਕਾਲੀ ਵਰਕਰਾਂ ਵਲੋਂ ਇਕੱਠੇ ਕੀਤੇ 50,000 ਰੁਪਏ ਦੀ ਰਾਸ਼ੀ ਪੀੜਤ ਕਿਸਾਨ ਨੰਬਰਦਾਰ ਹਰਬੰਸ ਸਿੰਘ ਨੂੰ ਸਹਾਇਤਾ ਦੇ ਰੂਪ 'ਚ ਮੁਹੱਈਆ ਕਰਵਾਈ | ਇਸ ਮੌਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਹਨੀ ਫ਼ੱਤਣਵਾਲਾ ਨੇ ਸਾਂਝੇ ਬਿਆਨ 'ਚ ਕਿਹਾ ਕਿ ਅਕਾਲੀ ਦਲ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਫ਼ੌਰੀ ਤੌਰ 'ਤੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ | ਇਸ ਮੌਕੇ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ, ਬਲਰਾਜ ਸਿੰਘ ਖ਼ਾਲਸਾ, ਸਾਬਕਾ ਸਰਪੰਚ ਗੁਰਜੰਟ ਸਿੰਘ ਭੁੱਲਰ, ਸਾਬਕਾ ਸਰਪੰਚ ਲਛਮਣ ਚੰਦ, ਜ਼ੈਲਦਾਰ ਫਤਿਹ ਸਿੰਘ, ਅਮਨਦੀਪ ਸਿੰਘ, ਸ਼ਿੰਦਾ ਸਿੰਘ ਬਰਾੜ, ਗੁਰਵਿੰਦਰ ਸਿੰਘ, ਮਲਕੀਤ ਸਿੰਘ ਭੁੱਲਰ ਮੈਂਬਰ, ਬੱਬੂ ਜ਼ੈਲਦਾਰ, ਰਿੰਕੂ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਸਿੰਘ, ਨਿਰਮਲ ਸਿੰਘ, ਬਿੰਦਰਪਾਲ ਸਿੰਘ ਨੰਬਰਦਾਰ, ਰਾਣਾ ਸਿੰਘ, ਠੇਕੇਦਾਰ ਸ਼ੈਲੀ ਡੋਡਾਂਵਾਲੀ, ਡਾਕਟਰ ਪਾਲੂ, ਅਜ਼ਾਦ ਸਿੰਘ ਅਕਾਲੀ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਵਰਕਰ ਮੌਜੂਦ ਸਨ |