ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਜਾਰੀ ਹੋਈ ਲਿਸਟ 'ਚ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕੀਤਾ ਗਿਆ | ਇਸ ਮੌਕੇ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ ਗਈ | ਆਪਣੇ ਸੰਬੋਧਨ ਦੌਰਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪਾਰਟੀ ਵਲੋਂ ਦੋ ਜੁਝਾਰੂ ਸਾਥੀਆਂ ਤੇਜਿੰਦਰ ਸਿੰਘ ਧੂੜੀਆ ਨੂੰ ਟਰੇਡ ਵਿੰਗ ਅਤੇ ਪਿੰਡ ਵੱਟੂ ਤੋਂ ਸਰਪੰਚ ਜਸਕਰਨ ਸਿੰਘ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਗਿਆ, ਜਿਸ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਨਵ-ਨਿਯੁਕਤ ਅਹੁਦੇਦਾਰ ਤੇਜਿੰਦਰ ਸਿੰਘ ਧੂੜੀਆ ਅਤੇ ਜਸਕਰਨ ਸਿੰਘ ਨੇ ਜਿੱਥੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ, ਉੱਥੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਲਈ ਦਿਨ-ਰਾਤ ਮਿਹਨਤ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ ਨਾਲ ਨਿਭਾਉਣਗੇ | ਇਸ ਮੌਕੇ ਅਮਰਿੰਦਰ ਸਿੰਘ, ਭਿੰਦਰ ਸਿੰਘ ਬਾਜਾ ਮਰਾੜ੍ਹ, ਪੂਰਨ ਸਿੰਘ ਪ੍ਰਧਾਨ, ਗੁਰਮੀਤ ਸਿੰਘ, ਬਲਦੇਵ ਸਿੰਘ, ਗੁਰਜਿੰਦਰ ਸਿੰਘ, ਚਰਨਜੀਤ ਸਿੰਘ ਮੈਂਬਰ, ਪ੍ਰਦੀਪ ਸਿੰਘ ਮੈਂਬਰ, ਜਸਵਿੰਦਰ ਸਿੰਘ, ਰਣਜੀਤ ਸਿੰਘ ਮੈਂਬਰ, ਪਰਮਬੀਰ ਸਿੰਘ ਬਰਾੜ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |