10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਲਈ 200 ਕੁਇੰਟਲ ਸੁੱਕੇ ਰਾਸ਼ਨ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕੀਤਾ ਰਵਾਨਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕਾਰਜ ਲਗਾਤਾਰ ਜਾਰੀ ਹਨ | ਪੰਜਾਬ ਵਿਚ ਆਏ ਹੜ੍ਹਾਂ ਦੇ ਪ੍ਰਭਾਵਿਤ ਏਰੀਏ ਵਿਚ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਵੱਡੇ ਪੱਧਰ 'ਤੇ ਮਦਦ ਕੀਤੀ ਜਾ ਰਹੀ ਹੈ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਸ ਲੜੀ ਤਹਿਤ ਅਬੋਹਰ, ਫ਼ਾਜ਼ਿਲਕਾ ਦੇ ਹੜ੍ਹ ਪੀੜਤਾਂ ਲਈ ਡਾ. ਓਬਰਾਏ ਵਲੋਂ ਭੇਜੀ 200 ਕੁਇੰਟਲ ਸੁੱਕੇ ਰਾਸ਼ਨ ਦੀ ਸਪਲਾਈ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਦੀ ਹਾਜ਼ਰੀ ਵਿਚ ਹਿਮਾਂਸ਼ੂ ਅਰੋੜਾ ਸੀਨੀਅਰ ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ | ਸੀਨੀਅਰ ਸਿਵਲ ਜੱਜ ਵਲੋਂ ਡਾ. ਉਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਰਾਸ਼ਨ ਨੂੰ ਏਰੀਏ ਵਿਚ ਪਹੁੰਚਾਉਣ ਲਈ ਔਲਖ ਵੈੱਲਫ਼ੇਅਰ ਸੁਸਾਇਟੀ ਪਿੰਡ ਔਲਖ ਵਲੋਂ ਬਹੁਤ ਹੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਗੁਰਬਿੰਦਰ ਸਿੰਘ ਬਰਾੜ ਅਤੇ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 300 ਕੁਇੰਟਲ ਪਸ਼ੂਆਂ ਦੀ ਫ਼ੀਡ ਹਿੰਦ-ਪਾਕਿ ਬਾਰਡਰ 'ਤੇ ਲੋੜਵੰਦਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ | ਟਰੱਸਟ ਵਲੋਂ ਹੜ੍ਹ ਪੀੜਤਾਂ ਲਈ ਬਜਟ ਹੁਣ 3 ਕਰੋੜ ਰੁਪਏ ਤੱਕ ਪਹੁੰਚ ਗਿਆ ਅਤੇ ਲਗਾਤਾਰ ਮਦਦ ਜਾਰੀ ਹੈ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਟਰੱਸਟ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਦਵਾਈਆਂ, ਮੱਛਰ ਦਾਨੀਆਂ, ਪਾਣੀ, ਸੈਨਟਰੀ ਪੈਡ ਅਤੇ ਹੋਰ ਸਾਮਾਨ ਜੋ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਆ ਰਹੀ ਹੈ, ਵੱਡੀ ਪੱਧਰ 'ਤੇ ਖ਼ਰੀਦਿਆ ਜਾ ਰਿਹਾ ਹੈ | ਇਸ ਮੌਕੇ ਨਵੀਨ ਸਿੰਗਲਾ ਸੀਨੀਅਰ ਸਹਾਇਕ, ਅਜਮੇਰ ਸਿੰਘ ਸਹਾਇਕ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਪਰਮਜੀਤ ਕੌਰ ਬਰਾੜ, ਕਰਮਜੀਤ ਕੌਰ ਬਰਾੜ ਰਿਟਾ. ਪਿ੍ੰਸੀਪਲ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਅੰਮਿ੍ਤਪਾਲ ਸਿੰਘ, ਗੁਰਚਰਨ ਸਿੰਘ ਭੌਣ, ਗੁਰਚਰਨ ਸਿੰਘ ਆਸਟਰੇਲੀਆ, ਔਲਖ ਵੈੱਲਫ਼ੇਅਰ ਸੁਸਾਇਟੀ ਪਿੰਡ ਔਲਖ ਦੇ ਮਾਸਟਰ ਤੇਜਿੰਦਰ ਸਿੰਘ, ਗਗਨਦੀਪ ਸਿੰਘ ਬੱਬੀ, ਸੁਖਪਾਲ ਸਿੰਘ, ਅਰਪਨ ਸਿੰਘ, ਗੈਵੀ ਔਲਖ, ਸੁਖਬੀਰ ਸਿੰਘ, ਅੰਗਰੇਜ਼ ਸਿੰਘ, ਕਰਮਜੀਤ ਸਿੰਘ, ਮਿੰਟੂ ਸੰਧੂ ਸਰਪੰਚ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਮੁਲਾਜ਼ਮ ਫ਼ੈੱਡਰੇਸ਼ਨ ਨੇ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਸਿਵਲ ਸਰਜਨ ਵਲੋਂ ਅੱਖਾਂ ਦਾਨ ਪੰਦ੍ਹਰਵਾੜੇ ਸੰਬੰਧੀ ਜਾਗਰੂਕਤਾ ਪੋਸਟਰ ਜਾਰੀ <br/>
Ad Position 24