11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਡੀ.ਸੀ. ਨਾਲ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨਾਲ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਜਲ ਸਪਲਾਈ ਵਿਭਾਗ 'ਚ ਆਊਟਸੋਰਸ 'ਤੇ ਕੰਮ ਕਰਦੇ ਵਰਕਰਾਂ ਦਾ ਈ.ਐੱਸ.ਆਈ.ਸੀ. ਕੱਟਿਆ ਜਾਂਦਾ ਹੈ, ਪਰ ਈ.ਐੱਸ.ਆਈ.ਸੀ. ਡਿਸਪੈਂਸਰੀ ਸ੍ਰੀ ਮੁਕਤਸਰ ਸਾਹਿਬ ਵਿਚ ਨਹੀਂ ਹੈ, ਜਿਸ ਕਰਕੇ ਵਰਕਰਾਂ ਨੂੰ ਮਲੋਟ ਜਾ ਕੇ ਦਵਾਈ ਲੈਣੀ ਪੈਂਦੀ ਹੈ, ਜਿਸ ਕਰਕੇ ਵਰਕਰਾਂ ਨੂੰ ਬਹੁਤ ਮੁਸ਼ਕਿਲ ਆਉਂਦੀ ਹੈ | ਇਸ ਸੰਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਈ.ਐੱਸ.ਆਈ.ਸੀ. ਡਿਸਪੈਂਸਰੀ ਦੀ ਮੰਗ ਨੂੰ ਹੱਲ ਕਰਨਗੇ | ਇਸ ਦੇ ਨਾਲ ਹੀ ਜਥੇਬੰਦੀ ਦੇ ਆਗੂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਜਲ ਸਪਲਾਈ ਵਿਭਾਗ 'ਚ ਆਊਟਸੋਰਸ ਮੁਲਾਜ਼ਮਾਂ ਦੀਆਂ ਹਰ ਮਹੀਨੇ ਦਿੱਤੀਆਂ ਜਾਣ ਵਾਲੀਆਂ 4 ਰੈਸਟਾਂ ਦੇ ਪੈਸੇ ਨਹੀਂ ਦਿੱਤੇ ਜਾ ਰਹੇ | ਇਸ ਸੰਬੰਧੀ ਡਿਪਟੀ ਕਮਿਸ਼ਨਰ ਨੇ ਮੌਕੇ 'ਤੇ ਹੀ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਡਲ-2 ਸ੍ਰੀ ਮੁਕਤਸਰ ਸਾਹਿਬ ਨੂੰ ਫ਼ੋਨ ਰਾਹੀਂ ਹਦਾਇਤ ਕੀਤੀ ਕਿ ਇਸ ਮਹੀਨੇ ਤੋਂ ਹੀ ਤਨਖ਼ਾਹਾਂ ਪੂਰੀਆਂ ਦਿੱਤੀਆਂ ਜਾਣ ਅਤੇ ਰੈਸਟਾਂ ਸੰਬੰਧੀ ਮੰਗ ਦਾ ਹੱਲ ਇਸ ਮਹੀਨੇ ਹੀ ਕੀਤਾ ਜਾਵੇ | ਇਸ ਮੌਕੇ ਗੁਰਸੇਵਕ ਸਿੰਘ ਰੰਧਾਵਾ, ਤਰਲੋਕ ਸਿੰਘ, ਹਰਜੀਤ ਸਿੰਘ, ਸੌਰਵ ਮਿਗਲਾਨੀ, ਗੁਰਦੇਵ ਸਿੰਘ ਅਤੇ ਸਤਵਿੰਦਰ ਸਿੰਘ ਕੰਡਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਡੈਮੋਕ੍ਰੇਟਿਕ ਮੁਲਾਜ਼ਮ ਫ਼ੈੱਡਰੇਸ਼ਨ ਨੇ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਦਿੱਤਾ ਮੰਗ ਪੱਤਰ <br/>
Ad Position 24