11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦੇਸ਼ ਭਗਤ ਗਲੋਬਲ ਸਕੂਲ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਦੇ ਨਿਰਦੇਸ਼ 'ਤੇ ਦੇਸ਼ ਭਗਤ ਗਲੋਬਲ ਸਕੂਲ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਭੇਜੀ ਗਈ | ਇਸ ਮੁਹਿੰਮ ਵਿਚ ਦੇਸ਼ ਭਗਤ ਗਲੋਬਲ ਸਕੂਲ ਦੇ ਪਿ੍ੰਸੀਪਲ ਡਾ. ਸੰਜੀਵ ਜਿੰਦਲ, ਵਾਈਸ ਪਿ੍ੰਸੀਪਲ ਡਾ. ਪਰਮਪ੍ਰੀਤ ਕੌਰ, ਸਮੂਹ ਸਟਾਫ਼, ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਰਪੂਰ ਭੂਮਿਕਾ ਨਿਭਾਈ | ਰਾਹਤ ਸਮੱਗਰੀ ਵਿਚ ਸੁੱਕਾ ਰਾਸ਼ਨ, ਪੀਣ ਵਾਲਾ ਸਾਫ਼ ਪਾਣੀ, ਦਵਾਈਆਂ, ਕੱਪੜੇ ਅਤੇ ਹੋਰ ਜ਼ਰੂਰੀ ਸਾਮਾਨ ਸ਼ਾਮਿਲ ਸੀ | ਇਸ ਮੌਕੇ ਡਾ. ਜੋਰਾ ਸਿੰਘ ਨੇ ਕਿਹਾ ਕਿ ਮਦਦ ਦਾ ਅਸਲੀ ਮਤਲਬ ਉਹੀ ਹੁੰਦਾ ਹੈ, ਜਦੋਂ ਤੁਸੀਂ ਕਿਸੇ ਦੀ ਸਭ ਤੋਂ ਜ਼ਿਆਦਾ ਲੋੜ ਵੇਲੇ ਉਸ ਦੇ ਨਾਲ ਖੜੇ੍ਹ ਹੋਵੇ | ਉਨ੍ਹਾਂ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ | ਡਾ. ਤਜਿੰਦਰ ਕੌਰ ਨੇ ਕਿਹਾ ਕਿ ਸਕੂਲ ਸਿਰਫ਼ ਵਿਦਿਆ ਦਾ ਹੀ ਕੇਂਦਰ ਨਹੀਂ, ਸਗੋਂ ਮਾਨਵਤਾ ਤੇ ਸੇਵਾ ਦੇ ਮੂਲ ਮੂਲਿਆਂ 'ਤੇ ਅਮਲ ਕਰਨ ਵਾਲਾ ਸੰਸਥਾਨ ਹੈ | ਡਾ. ਸੰਜੀਵ ਜਿੰਦਲ ਅਤੇ ਡਾ. ਪਰਮਪ੍ਰੀਤ ਕੌਰ ਨੇ ਸਾਰੇ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾਕਟਰ ਮੁਨੀਸ਼ ਜੋਸ਼ੀ ਪਿ੍ੰਸੀਪਲ ਮਾਤਾ ਜਰਨੈਲ ਕੌਰ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਵਰਿੰਦਰ ਮਦਾਨ ਡੀ.ਜੀ.ਐੱਮ. ਆਈ.ਟੀ. ਕੈਂਪਸ ਸ੍ਰੀ ਮੁਕਤਸਰ ਸਾਹਿਬ, ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਸੁਪਰਡੈਂਟ ਮੇਜਰ ਚੰਦ, ਅਕਾਊਾਟੈਂਟ ਨਵਦੀਪ ਸਿੰਘ, ਸੁਪਰਵਾਈਜ਼ਰ ਦਿਲਬਾਗ ਸਿੰਘ ਬਾਗੀ ਅਤੇ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜ਼ਿਲਿ੍ਹਆਂ ਦੇ ਮੋਬਾਈਲ ਟਾਵਰ ਚੋਰੀ ਕਰਨ ਵਾਲਾ ਗਰੋਹ ਬੇਨਕਾਬ-4 ਕਾਬੂ <br/> ਅਗਲੀ ਖ਼ਬਰ ਅੱਜ ਦਾਖ਼ਲ ਕੀਤੇ ਜਾ ਸਕਣਗੇ ਦਾਅਵੇ ਤੇ ਇਤਰਾਜ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ <br/>
Ad Position 24