12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਨਰੇਗਾ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਫ਼ਰੀਦਕੋਟ, 2 ਸਤੰਬਰ (ਸਰਬਜੀਤ ਸਿੰਘ)-ਪਿੰਡ ਪਿਪਲੀ ਨਵੀਂ ਵਿਖੇ ਨਰੇਗਾ ਮਜ਼ਦੂਰਾਂ ਤੇ ਆਮ ਲੋਕਾਂ ਦਾ ਭਾਰੀ ਇਕੱਠ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਬੰਦ ਪਏ ਨਰੇਗਾ ਕੰਮਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਆਟਾ ਦਾਲ ਤਹਿਤ ਮਿਲਣ ਵਾਲੀ ਕਣਕ ਨੂੰ ਬਿਨਾਂ ਸ਼ਰਤ ਜਾਰੀ ਕੀਤਾ ਜਾਵੇ | ਇਸ ਮੌਕੇ ਗ੍ਰਾਮ ਪੰਚਾਇਤ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਆਗੂਆਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਪੰਜਾਬ ਵਿਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੀਂਹ ਪੈਣ ਕਾਰਨ ਖਸਤਾ ਹਾਲਤ ਮਕਾਨ ਡਿੱਗ ਰਹੇ ਹਨ ਜਾਂ ਡਿੱਗਣ ਕਿਨਾਰੇ ਹਨ | ਮੀਂਹ ਕਾਰਨ ਸਭ ਕੰਮ ਬੰਦ ਹੋ ਗਏ ਹਨ ਅਤੇ ਲੋਕ ਕੰਮਾਂ ਤੋਂ ਵੀ ਵਿਹਲੇ ਹੋ ਗਏ ਹਨ | ਨਰੇਗਾ ਦਾ ਕੰਮ ਵੀ ਪਿਛਲੇ ਦੋ ਮਹੀਨਿਆਂ ਤੋਂ ਬੰਦ ਹੈ | ਜਿਸ ਕਾਰਨ ਲੋਕ ਭੁੱਖਮਰੀ ਦੀ ਕਗਾਰ 'ਤੇ ਪਹੁੰਚ ਚੁੱਕੇ ਹਨ | ਨਰੇਗਾ ਸੂਬਾ ਆਗੂ ਕਾਮਰੇਡ ਗੋਰਾ ਸਿੰਘ ਪਿੱਪਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਨੇ ਮਜ਼ਦੂਰਾਂ ਨੂੰ ਭੁੱਖਮਰੀ ਦੇ ਕੰਢੇ ਲਿਆ ਖੜਾ ਕੀਤਾ ਹੈ | ਪੰਜਾਬ ਸਰਕਾਰ ਵਲੋਂ ਮਿਲਦੀ ਕਣਕ ਜੋ ਕਿ ਦੋ ਰੁਪਏ ਪ੍ਰਤੀ ਕਿਲੋ ਮਿਲਦੀ ਸੀ ਉਸ ਨੂੰ ਪਿਛਲੇ ਲੰਬੇ ਸਮੇਂ ਤੋਂ ਬੰਦ ਕੀਤਾ ਹੋਇਆ ਹੈ | ਅੰਨ ਸੁਰੱਖਿਆ ਕਾਨੂੰਨ ਤਹਿਤ ਮਿਲਦੀ ਕੇਂਦਰ ਸਰਕਾਰ ਦੀ ਕਣਕ ਵਿਚੋਂ ਵੀ ਵੱਡੀ ਪੱਧਰ 'ਤੇ ਪਰਿਵਾਰਕ ਮੈਂਬਰਾਂ ਨੂੰ ਕੇ.ਵਾਈ.ਸੀ. ਦੇ ਨਾਮ 'ਤੇ ਬਾਹਰ ਕੀਤਾ ਜਾ ਰਿਹਾ ਹੈ | ਪੂਰੇ ਪਰਿਵਾਰ ਨੂੰ ਕਣਕ ਨਹੀਂ ਦਿੱਤੀ ਜਾ ਰਹੀ | ਨਰੇਗਾ ਵਰਕਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ | ਜੇਕਰ ਕੰਮ ਨਹੀਂ ਤਾਂ ਭੱਤਾ ਦੇਣਾ ਹੁੰਦਾ ਹੈ | ਪਿਛਲੇ ਕੀਤੇ ਹੋਏ ਕੰਮਾਂ ਦਾ ਬਕਾਇਆ ਵੀ ਨਹੀਂ ਦਿੱਤਾ ਜਾ ਰਿਹਾ | ਜਿਸ ਕਰਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਇਨ੍ਹਾਂ ਮੰਗਾਂ 'ਤੇ ਜਲਦੀ ਵਿਚਾਰ ਕਰੇ | ਇਸ ਮੌਕੇ ਪੰਚਾਇਤ ਮੈਂਬਰ ਸੁਖਜਿੰਦਰ ਸਿੰਘ, ਸੁਖਮੰਦਰ ਸਿੰਘ, ਪੰਚ ਹਰਪ੍ਰੀਤ ਕੌਰ, ਪੰਚ ਲਵਪ੍ਰੀਤ ਕੌਰ ਮੇਟ ਵੱਡੀ ਗਿਣਤੀ ਵਿਚ ਨਰੇਗਾ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਰੇਨ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸੈਂਕੜੇ ਏਕੜ ਫ਼ਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ <br/> ਅਗਲੀ ਖ਼ਬਰ ਮੁੱਖ ਸੜਕ 'ਤੇ ਵਿਚਕਾਰ ਸੀਵਰੇਜ ਦਾ ਢਕਣ ਖੁੱਲ੍ਹਣ ਕਾਰਨ ਹਾਦਸੇ ਦਾ ਡਰ <br/>
Ad Position 24