ਕੋਟਕਪੂਰਾ, 2 ਸਤੰਬਰ (ਮੇਘਰਾਜ)-ਆਮ ਆਦਮੀ ਪਾਰਟੀ ਵਲੋਂ ਆਪਣੇ ਟਰੇਡ ਵਿੰਗ 'ਚ ਵਿਸਥਾਰ ਕਰਦਿਆਂ ਰਵਿੰਦਰ ਗੋਇਲ ਨੂੰ ਟਰੇਡ ਵਿੰਗ ਹਲਕਾ ਕੋਟਕਪੂਰਾ ਦਾ ਇੰਚਾਰਜ ਨਿਯੁਕਤ ਕੀਤਾ ਹੈ | ਅੱਜ ਮਾਰਕੀਟ ਕਮੇਟੀ ਕੋਟਕਪੂਰਾ ਦੇ ਦਫ਼ਤਰ ਵਿਖੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਜ਼ਿਲ੍ਹਾ ਪ੍ਰਧਾਨ ਟਰੇਡ ਨੇ ਨਵ-ਨਿਯੁਕਤ ਹਲਕਾ ਇੰਚਾਰਜ ਰਵਿੰਦਰ ਗੋਇਲ ਸਮੇਤ ਹਲਕਾ ਕੋਆਰਡੀਨੇਟਰ ਦੀਪਕ ਰਾਣੀ ਸ਼ਾਰਦਾ ਨੂੰ ਸਨਮਾਨਿਤ ਕੀਤਾ | ਨਵ-ਨਿਯੁਕਤ ਅਹੁਦੇਦਾਰ ਰਵਿੰਦਰ ਗੋਇਲ ਨੇ ਇਸ ਨਿਯੁਕਤ 'ਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪ੍ਰਚਾਰ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਰੇਵਾਲਾ ਨੇ ਆਖਿਆ ਕਿ ਪੰਜਾਬ ਸਰਕਾਰ ਹਰ ਵਿੰਗ ਦੇ ਟਰੇਡਾਂ, ਦੁਕਾਨਦਾਰਾਂ ਵਪਾਰੀਆਂ ਨੂੰ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਮੇਂ-ਸਮੇਂ 'ਤੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ, ਕਾਰੋਬਾਰ ਵਿਚ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਮੇਹਰ ਸਿੰਘ ਚਾਨੀ, ਓਮ ਪ੍ਰਕਾਸ਼ ਸ਼ਰਮਾ ਸਮੇਤ ਹੋਰ ਵੀ ਪਤਵੰਤੇ ਵਿਅਕਤੀ ਹਾਜ਼ਰ ਸਨ |